22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਅੰਤਰ-ਰਾਸ਼ਟਰੀ ਯੋਗ ਦਿਵਸ 'ਚ ਭਾਜਪਾ ਆਗੂ ਸੰਧੂ ਨੇ ਲਿਆ ਭਾਗ

ਅਜੀਤ ਡੈਸਕ 22-06-2025
ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ)-ਅੰਤਰ ਰਾਸ਼ਟਰੀ ਯੋਗ ਦਿਵਸ ਦੇ ਮੌਕੇ ਕਰਵਾਏ ਯੋਗ ਸਮਾਗਮ ਵਿਚ ਭਾਜਪਾ ਦੇ ਜਨਰਲ ਸਕੱਤਰ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਯੋਗ ਨੂੰ ਵਿਸ਼ਵ ਪੱਧਰ 'ਤੇ ਪ੍ਰਸਿੱਧੀ ਦਿਵਾਉਣ ਲਈ ਸ਼ਲਾਘਾ ਕੀਤੀ | ਸੰਧੂ ਨੇ ਕਿਹਾ ਕਿ ਮੋਦੀ ਦੇ ਯਤਨਾਂ ਸਦਕਾ ਅੱਜ ਯੋਗ ਨੂੰ ਵਿਸ਼ਵ ਵਿਆਪੀ ਮਾਨਤਾ ਪ੍ਰਾਪਤ ਹੋਈ ਹੈ ਅਤੇ ਇਹ ਮਨ, ਸਰੀਰ ਤੇ ਆਤਮਾ ਦੇ ਸੰਤੁਲਨ ਦਾ ਪ੍ਰਤੀਕ ਬਣ ਗਿਆ ਹੈ | ਸਮਾਗਮ ਵਿਚ ਸੰਧੂ ਨੇ ਖ਼ੁਦ ਵੀ ਵੱਖ-ਵੱਖ ਯੋਗ ਆਸਣ ਕਰ ਕੇ ਹਾਜ਼ਰੀਨ ਨੂੰ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਸੰਯੁਕਤ ਰਾਸ਼ਟਰ ਦੀ ਮਨਜ਼ੂਰੀ ਨਾਲ ਅੰਤਰ-ਰਾਸ਼ਟਰੀ ਯੋਗ ਦਿਵਸ ਦੀ ਸ਼ੁਰੂਆਤ ਹੋਈ, ਜਿਸ ਵਿਚ ਭਾਰਤ ਦੇ ਯਤਨਾਂ ਦੀ ਮੁੱਖ ਭੂਮਿਕਾ ਰਹੀ | ਉਨ੍ਹਾਂ ਕਿਹਾ ਕਿ ਮੋਦੀ ਨੇ ਯੋਗ ਨੂੰ ਸਿਰਫ਼ ਸਰੀਰਕ ਵਿਆਮ ਹੀ ਨਹੀਂ, ਸਗੋਂ ਜੀਵਨ ਜਾਂਚ ਦਾ ਅਨਿੱਖੜਵਾਂ ਅੰਗ ਬਣਾਇਆ | ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੋਗ ਨੂੰ ਰੋਜ਼ਾਨਾ ਜੀਵਨ ਵਿਚ ਅਪਣਾ ਕੇ ਸਿਹਤਮੰਦ ਅਤੇ ਸੰਤੁਲਿਤ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ | ਸਮਾਗਮ ਵਿਚ ਭਾਜਪਾ ਵਰਕਰ, ਸਥਾਨਕ ਨਾਗਰਿਕ ਵੀ ਹਾਜ਼ਰ ਸਨ | ਇਸ ਮੌਕੇ ਸੰਧੂ ਨੇ ਕਿਹਾ ਕਿ ਯੋਗ ਨਾ ਸਿਰਫ਼ ਸਰੀਰਕ ਸਿਹਤ ਨੂੰ ਸੁਧਾਰਦਾ ਹੈ, ਸਗੋਂ ਮਾਨਸਿਕ ਸ਼ਾਂਤੀ ਅਤੇ ਅਧਿਆਤਮਿਕ ਜਾਗਰੂਕਤਾ ਵੀ ਪ੍ਰਦਾਨ ਕਰਦਾ ਹੈ | ਸਮਾਗਮ ਦਾ ਸੰਚਾਲਨ ਸਥਾਨਕ ਭਾਜਪਾ ਇਕਾਈ ਅਤੇ ਯੋਗ ਸੰਸਥਾਵਾਂ ਦੇ ਸਹਿਯੋਗ ਨਾਲ ਕੀਤਾ ਗਿਆ | ਇਸ ਨੇ ਸਥਾਨਕ ਭਾਈਚਾਰੇ ਵਿਚ ਯੋਗ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ |
ਪਿਛਲੀ ਖ਼ਬਰ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਿਪਟਣ ਲਈ ਮੋਗਾ ਦਾ ਹੜ੍ਹ ਕੰਟਰੋਲ ਰੂਮ ਹਫ਼ਤੇ ਦੇ ਸੱਤ ਦਿਨ 24 ਘੰਟੇ ਦੇਵੇਗਾ ਸੇਵਾਵਾਂ... ਅਗਲੀ ਖ਼ਬਰ ਸਾਬਕਾ ਤਹਿਸੀਲਦਾਰ ਲਖਵੀਰ ਸਿੰਘ ਗਿੱਲ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।