22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਿਪਟਣ ਲਈ ਮੋਗਾ ਦਾ ਹੜ੍ਹ ਕੰਟਰੋਲ ਰੂਮ ਹਫ਼ਤੇ ਦੇ ਸੱਤ ਦਿਨ 24 ਘੰਟੇ ਦੇਵੇਗਾ ਸੇਵਾਵਾਂ-ਏ.ਡੀ.ਸੀ. <br/>

ਅਜੀਤ ਡੈਸਕ 22-06-2025
ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ)-ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਿਪਟਣ ਲਈ ਮੋਗਾ ਵਿਖੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਐਮਰਜੈਂਸੀ ਨੰਬਰ 01636-235206 ਹੈ | ਇਹ ਕੰਟਰੋਲ ਰੂਮ ਹਫ਼ਤੇ ਦੇ ਸੱਤ ਦਿਨ 24 ਘੰਟੇ ਆਪਣੀਆਂ ਸੇਵਾਵਾਂ ਦੇਵੇਗਾ | ਇਹ ਕੰਟਰੋਲ ਰੂਮ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਡੀ.ਆਰ.ਏ. ਬਰਾਂਚ ਵਿਖੇ ਸਥਾਪਿਤ ਕੀਤਾ ਗਿਆ ਹੈ | ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਚਾਰੂਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ, ਆਮ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਦੌਰਾਨ ਲੋਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਣਾਏ ਕੰਟਰੋਲ ਰੂਮ ਦੇ ਨੰਬਰਾਂ 'ਤੇ ਰਾਬਤਾ ਕਰ ਸਕਦੇ ਹਨ | ਉਨ੍ਹਾਂ ਦੱਸਿਆ ਇਹ ਕੰਟਰੋਲ ਰੂਮ ਸਟੇਟ ਪੱਧਰੀ ਫਲੱਡ ਕੰਟਰੋਲ ਰੂਮ, ਸਾਰੇ ਲਾਈਨ ਵਿਭਾਗਾਂ, ਆਮ ਪਬਲਿਕ ਨਾਲ ਰਾਬਤਾ ਕਾਇਮ ਕਰ ਕੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਿਪਟਣ ਲਈ ਤਤਪਰ ਰਹੇਗਾ |

ਪਿਛਲੀ ਖ਼ਬਰ ਆਲ ਗੁੱਡ ਓਵਰਸੀਜ਼ ਆਇਲਟਸ ਸੈਂਟਰ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 65 ਸਕੋਰ ਅਗਲੀ ਖ਼ਬਰ ਅੰਤਰ-ਰਾਸ਼ਟਰੀ ਯੋਗ ਦਿਵਸ 'ਚ ਭਾਜਪਾ ਆਗੂ ਸੰਧੂ ਨੇ ਲਿਆ ਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।