ਬਾਘਾ ਪੁਰਾਣਾ, 21 ਜੂਨ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਆਇਲਟਸ ਸੈਂਟਰ ਦੇ ਹੱਬ ਵਜੋਂ ਜਾਣੀ ਜਾਂਦੀ ਸੰਸਥਾ ਆਲ ਗੁੱਡ ਓਵਰਸੀਜ਼ ਆਇਲਟਸ ਸੈਂਟਰ ਬਾਘਾ ਪੁਰਾਣਾ ਦੀ ਐਮ.ਡੀ. ਵੀਰਪਾਲ ਕੌਰ ਧਾਲੀਵਾਲ ਅਤੇ ਸੀ.ਈ.ਓ. ਰਾਜ ਰਾਜਪੂਤ ਨੇ ਦੱਸਿਆ ਕਿ ਸੰਸਥਾ ਵਲੋਂ ਕਰਵਾਈ ਸਖਤ ਮਿਹਨਤ ਸਦਕਾ ਖੁਸ਼ਦੀਪ ਸਿੰਘ ਵਾਸੀ ਮਾੜੀ ਮੁਸਤਫਾ ਨੇ ਪੀ.ਟੀ.ਈ. 'ਚੋਂ 65 ਸਕੋਰ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸੰਸਥਾ ਪ੍ਰਬੰਧਕਾਂ ਨੇ ਖੁਸ਼ਦੀਪ ਸਿੰਘ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸੰਸਥਾ ਤੋਂ ਅਨੇਕਾਂ ਲੋਕ ਕੈਨੇਡਾ, ਯੂ.ਕੇ., ਆਸਟ੍ਰੇਲੀਆ ਦਾ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ, ਸਪਾਊਸ਼ ਵੀਜ਼ਾ, ਟੂਰਿਸਟ ਵੀਜ਼ਾ ਅਤੇ ਸੁਪਰ ਵੀਜ਼ੇ ਲਗਵਾ ਕੇ ਆਪਣਾ ਭਵਿੱਖ ਸੁਨਹਿਰੀ ਬਣਾ ਚੁੱਕੇ ਹਨ |