22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਮੈਕਰੋ ਗਲੋਬਲ ਦੇ ਵਿਦਿਆਰਥੀ ਦਾ ਆਇਲਟਸ ਦਾ ਨਤੀਜਾ ਰਿਹਾ ਸ਼ਾਨਦਾਰ-ਡੱਲਾ

ਅਜੀਤ ਡੈਸਕ 22-06-2025
ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ)-ਆਇਲਟਸ ਤੇ ਪੀ.ਟੀ.ਈ. ਦੀ ਕੋਚਿੰਗ ਅਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਜਿੱਥੇ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਆਇਲਟਸ ਤੇ ਇਮੀਗ੍ਰੇਸ਼ਨ ਸੇਵਾਵਾਂ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਰਹੀ ਹੈ | ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਈਲਟਸ ਦੇ ਆਏ ਨਤੀਜਿਆਂ ਵਿਚੋਂ ਅਰਸ਼ਦੀਪ ਕੌਰ ਗਿੱਲ ਪਿੰਡ ਡਾਲਾ ਮੋਗਾ ਨੇ ਲਿਸਨਿੰਗ ਵਿਚੋਂ 9, ਰੀਡਿੰਗ ਵਿਚੋਂ 9, ਰਾਈਟਿੰਗ ਵਿਚੋਂ 7, ਸਪੀਕਿੰਗ ਵਿਚੋਂ 7 ਤੇ ਓਵਰਆਲ 8 ਬੈਂਡ ਹਾਸਲ ਕਰ ਕੇ ਮੈਕਰੋ ਗਲੋਬਲ ਤੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ | ਸੰਸਥਾ ਵਲੋਂ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਅਤੇ ਮਾਹਿਰ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਹੈ | ਸੰਸਥਾ ਦੁਆਰਾ ਹਰੇਕ ਸਨਿੱਚਰਵਾਰ ਵਿਦਿਆਰਥੀਆਂ ਦਾ ਮੋਕ ਟੈਸਟ ਵੀ ਲਿਆ ਜਾਂਦਾ ਹੈ ਜਿਸ ਦੇ ਆਧਾਰ 'ਤੇ ਵਿਦਿਆਰਥੀਆਂ ਦੀ ਯੋਗਤਾ ਮਾਪੀ ਜਾਂਦੀ ਹੈ ਤਾਂ ਜੋ ਕਮਜ਼ੋਰ ਵਿਦਿਆਰਥੀਆਂ ਨੂੰ ਸਪੈਸ਼ਲ ਕਲਾਸਾਂ ਦੇ ਕੇ ਉਨ੍ਹਾਂ ਦੇ ਚੰਗੇ ਬੈਂਡ ਹਾਸਲ ਕਰਨ ਵਿਚ ਮਦਦ ਹੋ ਸਕੇ ਤੇ ਉਹ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ | ਜ਼ਿਕਰਯੋਗ ਹੈ ਕਿ ਮੈਕਰੋ ਗਲੋਬਲ ਤੋਂ ਕਲਾਸਾਂ ਲੈ ਕੇ ਬੈਂਡ ਲੈਣ ਵਾਲੇ ਸਟੂਡੈਂਟਸ ਤੋਂ ਸਟੱਡੀ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ | ਆਈਟਾ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨਸ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ ਜੋ ਕਿ ਬਹੁਤ ਹੀ ਸਸਤੇ ਰੇਟ ਵਿਚ ਵਧੀਆ ਹਵਾਈ ਟਿਕਟਾਂ ਬੁੱਕ ਕੀਤੀਆਂ ਜਾ ਸਕਦੀਆਂ ਹਨ | ਜੇਕਰ ਤੁਸੀਂ ਵੀ ਆਈਲਟਸ ਦੀਆਂ ਕਲਾਸਾਂ ਪ੍ਰਾਪਤ ਕਰਨਾ ਚਾਹੁੰਦੇ ਹੋ ਜਾਂ ਸਟੱਡੀ ਵੀਜ਼ਾ, ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਜਾਂ ਦੂਜੇ ਏਜੰਟਾਂ ਤੋਂ ਰਫ਼ਿਊਜ ਹੋ ਚੁੱਕੇ ਕੇਸਾਂ ਸਬੰਧੀ ਸਹੀ ਸਲਾਹ ਲੈਣਾ ਚਾਹੁੰਦੇ ਹੋ ਤਾਂ ਇਕ ਵਾਰ ਮੈਕਰੋ ਗਲੋਬਲ ਮੋਗਾ ਦੇ ਦਫ਼ਤਰ ਜ਼ਰੂਰੀ ਦਸਤਾਵੇਜ਼ ਲੈ ਕੇ ਜ਼ਰੂਰ ਮਿਲੋ |
ਪਿਛਲੀ ਖ਼ਬਰ 290 ਗਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਔਰਤ ਕਾਬੂ ਅਗਲੀ ਖ਼ਬਰ ਮੋਗਾ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜਗਨਨਾਥ ਰੱਥ ਯਾਤਰਾ ਲਈ ਸੱਦਾ ਪੱਤਰ ਦਿੱਤੇ ਗਏ-ਤਿਆਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।