ਮੋਗਾ, 21 ਜੂਨ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਸਿਟੀ ਸਾਊਥ ਪੁਲਿਸ ਨੇ 290 ਗਰਾਮ ਹੈਰੋਇਨ ਅਤੇ 10500 ਰੁਪਏ ਦੀ ਡਰੱਗ ਮਨੀ ਸਮੇਤ ਇਕ ਔਰਤ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਡੀ. ਐਸ. ਪੀ. ਸਿਟੀ ਮੋਗਾ ਗੁਰਪ੍ਰੀਤ ਸਿੰਘ ਨੇ ਪੈੱ੍ਰਸ ਕਾਨਫਰੰਸ ਦੌਰਾਨ ਦੱਸਿਆ ਕਿ ਜਦ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੂੰ ਗਸ਼ਤ ਦੇ ਦੌਰਾਨ ਗੁਪਤ ਸੂਚਨਾ ਮਿਲੀ ਕਿ ਨਵਪ੍ਰੀਤ ਕੌਰ ਪਤਨੀ ਕਰਨ ਵਾਸੀ ਇੰਦਰਾ ਕਲੋਨੀ ਮੋਗਾ ਜੋ ਕਿ ਨਸ਼ਾ ਵੇਚਣ ਦੀ ਆਦੀ ਹੈ ਅਤੇ ਉਹ ਮੋਗਾ ਦੇ ਨਿਗਾਹਾ ਰੋਡ 'ਤੇ ਪੀਰਾਂ ਦੀ ਜਗ੍ਹਾ ਕੋਲ ਖੜ੍ਹੀ ਆਪਣੇ ਗ੍ਰਾਹਕਾਂ ਦੀ ਉਡੀਕ ਕਰ ਰਹੀ ਹੈ ਤਾਂ ਮਿਲੀ ਸੂਚਨਾ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਉਕਤ ਔਰਤ ਨੂੰ 290 ਗਰਾਮ ਹੈਰੋਇਨ ਅਤੇ 10500 ਦੀ ਡਰੱਗ ਮਨੀ ਸਮੇਤ ਕਾਬੂ ਕਰ ਲਿਆ ਅਤੇ ਉਸ ਖਿਲਾਫ ਥਾਣਾ ਸਿਟੀ ਸਾਊਥ ਵਿਚ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ | ਡੀ. ਐਸ. ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਔਰਤ ਨੂੰ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਥਾਣਾ ਸਿਟੀ ਸਾਊਥ ਦੇ ਮੁੱਖ ਮੰਤਰੀ ਇੰਸਪੈਕਟਰ ਵਰੁਨ ਕੁਮਾਰ ਹਾਜ਼ਰ ਸਨ |