25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਭਲੂਰ ਵਿਖੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ਨਸ਼ਿਆਂ ਵਿਰੋਧੀ ਸੈਮੀਨਾਰ <br/>

ਅਜੀਤ ਡੈਸਕ 23-06-2025
ਨੱਥੂਵਾਲਾ ਗਰਬੀ, 22 ਜੂਨ (ਨਵਦੀਪ ਸਿੰਘ)-ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਦੇ ਵਿਸ਼ੇਸ਼ ਸਹਿਯੋਗ ਨਾਲ ਅਤੇ ਵਿਸ਼ਵ ਪੰਜਾਬੀ ਸਭਾ ਮਾਲਵਾ ਜ਼ੋਨ ਪੰਜਾਬ ਦੇ ਪ੍ਰਧਾਨ ਅਤੇ ਸਮਾਜ ਸੇਵੀ, ਰਾਜਵੀਰ ਸਿੰਘ ਦੀ ਅਗਵਾਈ ਵਿਚ ਪਿੰਡ ਭਲੂਰ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਐਸ.ਡੀ.ਐਮ. ਹਰਕੰਵਲਜੀਤ ਸਿੰਘ, ਦਲਬੀਰ ਸਿੰਘ ਸਿੱਧੂ ਡੀ.ਐਸ.ਪੀ. ਬਾਘਾ ਪੁਰਾਣਾ, ਗੁਰਚਰਨ ਸਿੰਘ ਸਬ ਰਜਿਸਟਰਾਰ ਬਾਘਾ ਪੁਰਾਣਾ, ਜਨਕ ਰਾਜ ਥਾਣਾ ਮੁਖੀ ਸਮਾਲਸਰ, ਸਮਾਜ ਸੇਵੀ ਡਾ. ਮਨਜੀਤ ਸਿੰਘ ਢਿੱਲੋਂ, ਰਾਜ ਕੁਮਾਰ ਥਾਪਰ ਡਾਇਰੈਕਟਰ ਐਸ.ਐਮ.ਡੀ. ਵਿੱਦਿਅਕ ਸੰਸਥਾਵਾਂ ਕੋਟ ਸੁਖੀਆ, ਹਰਮਿੰਦਰਪਾਲ ਸਿੰਘ ਗਿੱਲ ਚੇਅਰਮੈਨ ਵੀਰ ਸਿੰਘ ਸਕੂਲ ਨੱਥੂਵਾਲਾ ਗਰਬੀ ਤੋਂ ਇਲਾਵਾ ਲੋਕ ਗਾਇਕ ਹਰਿੰਦਰ ਸੰਧੂ, ਗਿੱਲ ਸੁਰਜੀਤ, ਮੰਚ ਸੰਚਾਲਕ ਜਸਬੀਰ ਜੱਸੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਬੋਲਦਿਆਂ ਐਸ.ਡੀ.ਐਮ. ਹਰਕੰਵਲਜੀਤ ਸਿੰਘ ਨੇ ਕਿਹਾ ਕਿ ਸਮਾਜ ਵਿਚ ਫੈਲੀ ਹੋਈ ਨਸ਼ੇ ਦੀ ਗੰਦਗੀ ਉਸ ਸਮਾਜ ਦੇ ਪੈਰਾਂ ਵਿਚ ਬੇੜੀਆਂ ਪਾਈਆਂ ਹੋਣ ਦੇ ਸਮਾਨ ਹੁੰਦੀ ਹੈ, ਜਿੰਨਾ ਚਿਰ ਸਮਾਜ ਨੂੰ ਇਨ੍ਹਾਂ ਬੇੜੀਆਂ ਤੋਂ ਆਜ਼ਾਦ ਨਾ ਕਰਵਾ ਲਿਆ ਜਾਵੇ | ਇਸ ਵਾਸਤੇ ਸਾਨੂੰ ਸਮਾਜ 'ਚੋਂ ਨਸ਼ੇ ਦਾ ਖ਼ਾਤਮਾ ਕਰਨਾ ਬਹੁਤ ਜ਼ਰੂਰੀ ਹੈ | ਇਸ ਮੌਕੇ ਬੋਲਦਿਆਂ ਦਲਬੀਰ ਸਿੰਘ ਸਿੱਧੂ ਡੀ.ਐਸ.ਪੀ. ਬਾਘਾ ਪੁਰਾਣਾ ਨੇ ਕਿਹਾ ਕਿ ਹੁਣ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਲੋਕ ਗਾਇਕ ਹਰਿੰਦਰ ਸੰਧੂ, ਤਰਸੇਮ ਖ਼ਾਨ ਲੰਡਿਆਂ ਵਾਲੇ, ਗਿੱਲ ਸੁਰਜੀਤ ਨੇ ਨਸ਼ਿਆਂ ਸਬੰਧੀ ਗੀਤ ਪੇਸ਼ ਕੀਤੇ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਜਾਗਰੂਕ ਕੀਤਾ | ਇਸ ਮੌਕੇ ਸਬ ਰਜਿਸਟਰਾਰ ਗੁਰਚਰਨ ਸਿੰਘ ਬਾਘਾ ਪੁਰਾਣਾ, ਸਮਾਜ ਸੇਵੀ ਡਾ. ਮਨਜੀਤ ਸਿੰਘ ਢਿੱਲੋਂ, ਜਨਕ ਰਾਜ ਥਾਣਾ ਮੁਖੀ ਸਮਾਲਸਰ, ਮੰਚ ਸੰਚਾਲਕ ਜਸਬੀਰ ਜੱਸੀ, ਹਰਮਿੰਦਰਪਾਲ ਸਿੰਘ ਗਿੱਲ, ਰਾਜ ਕੁਮਾਰ ਥਾਪਰ ਨੇ ਵੀ ਵਿਚਾਰ ਪੇਸ਼ ਕੀਤੇ | ਸਮਾਗਮ ਦੌਰਾਨ ਸਾਬਕਾ ਸਰਪੰਚ ਬੋਹੜ ਸਿੰਘ ਢਿੱਲੋਂ ਤੋਂ ਇਲਾਵਾ ਗੁਰਜੀਤ ਸਿੰਘ ਘੁਮਾਣ, ਬਲਜੀਤ ਸਿੰਘ ਖੂਹ ਵਾਲਾ, ਮਿਲਨਜੀਤ ਸਿੰਘ, ਲਾਡੀ ਸਰਵਰਪੁਰ, ਸਮਾਜ ਸੇਵੀ ਜਗਪਾਲ ਸਿੰਘ ਮਾਹਲਾ, ਪਿ੍ੰਸੀਪਲ ਗੁਰਮੀਤ ਸਿੰਘ ਭਲੂਰ, ਸੂਬੇਦਾਰ ਜਸਵੀਰ ਸਿੰਘ, ਕਾਕਾ ਮਾਸਟਰ ਆਦਿ ਤੋਂ ਇਲਾਵਾ ਪਿੰਡ ਭਲੂਰ ਦੇ ਪਤਵੰਤੇ ਵੱਡੀ ਗਿਣਤੀ 'ਚ ਹਾਜ਼ਰ ਸਨ |

ਪਿਛਲੀ ਖ਼ਬਰ ਖਾਦਾਂ ਦੀ ਜ਼ਿਲ੍ਹੇ 'ਚ ਆ ਰਹੀ ਘਾਟ ਦੂਰ ਕੀਤੀ ਜਾਵੇ-ਭੁਪਿੰਦਰ ਸਿੰਘ ਅਗਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।