25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਮੋਗਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਇਆ ਸਰਚ ਅਭਿਆਨ

ਅਜੀਤ ਡੈਸਕ 23-06-2025
ਮੋਗਾ, 22 ਜੂਨ (ਗੁਰਤੇਜ ਸਿੰਘ ਬੱਬੀ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ | ਇਸ ਮੁਹਿੰਮ ਤਹਿਤ ਅਜੇ ਗਾਂਧੀ ਐਸ.ਐਸ.ਪੀ. ਮੋਗਾ ਦੀ ਯੋਗ ਅਗਵਾਈ ਵਿਚ ਸਵੇਰੇ 6 ਵਜੇ ਤੋਂ 10 ਵਜੇ ਤੱਕ ਸਬ ਡਵੀਜ਼ਨ ਸਿਟੀ ਮੋਗਾ ਦੇ ਡਰੱਗ ਹਾਟਸਪੋਟ ਅਤੇ ਹੋਰ ਸ਼ੱਕੀ ਥਾਵਾਂ 'ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ | ਇਸ ਆਪ੍ਰੇਸ਼ਨ ਦੌਰਾਨ 100 ਦੇ ਕਰੀਬ ਪੁਲਿਸ ਕਰਮਚਾਰੀਆਂ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਸਬ ਡਵੀਜ਼ਨ ਮੋਗਾ ਦੇ ਥਾਣਾ ਸਿਟੀ ਸਾਊਥ ਦੇ ਵੱਖ-ਵੱਖ ਏਰੀਆ ਸਾਧਾਂ ਵਾਲੀ ਬਸਤੀ, ਇੰਦਰਾ ਕਾਲੋਨੀ, ਪ੍ਰੀਤ ਨਗਰ ਆਦਿ ਵਿਚ ਕਾਸੋ ਆਪ੍ਰੇਸ਼ਨ ਅਧੀਨ ਚੈਕਿੰਗ ਕੀਤੀ ਗਈ | ਇਸ ਚੈਕਿੰਗ ਦੌਰਾਨ 65 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਨ੍ਹਾਂ ਦੇ ਸ਼ੱਕੀ ਟਿਕਾਣਿਆਂ 'ਤੇ ਤਲਾਸ਼ੀ ਅਭਿਆਨ ਚਲਾਇਆ ਗਿਆ | ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕੀਤੀ ਗਈ ਹੈ | ਇਸ ਤੋਂ ਇਲਾਵਾ 30 ਦੇ ਕਰੀਬ ਸ਼ੱਕੀ ਵਹੀਕਲਾਂ ਨੂੰ ਵੀ ਚੈੱਕ ਕੀਤਾ ਗਿਆ | ਜ਼ਿਲ੍ਹਾ ਪੁਲਿਸ ਮੁਖੀ ਵਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਤੇ ਜੇਕਰ ਉਨ੍ਹਾਂ ਪਾਸ ਨਸ਼ਾ ਵੇਚਣ ਅਤੇ ਖ਼ਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ ਜਾਂ ਸੇਫ਼ ਪੰਜਾਬ ਹੈਲਪ ਲਾਈਨ ਨੰਬਰ 'ਤੇ ਸੂਚਿਤ ਕਰ ਸਕਦੇ ਹਨ, ਉਨ੍ਹਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ | ਮੋਗਾ ਪੁਲਿਸ ਕਿਸੇ ਵੀ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦਿ੍ੜ੍ਹ ਹੈ ਤੇ ਭਵਿੱਖ ਵਿਚ ਵੀ ਮਾੜੇ ਅਨਸਰਾਂ ਖ਼ਿਲਾਫ਼ ਇਸ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ | ਐਸ.ਐਸ.ਪੀ. ਨੇ ਇਸ ਕਾਰਵਾਈ ਵਿਚ ਸ਼ਾਮਿਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਪੰਜਾਬ ਸਰਕਾਰ ਵਲੋਂ ਨਸ਼ਿਆਂ ਤੇ ਸਮਾਜ ਦੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖ਼ਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ |
ਪਿਛਲੀ ਖ਼ਬਰ ਕਬੂਤਰਬਾਜ਼ੀ ਮੁਕਾਬਲਿਆਂ ਨੂੰ ਰੋਕਣ ਲਈ ਪਸ਼ੂ ਪਾਲਣ ਵਿਭਾਗ ਨੇ ਕਾਨੂੰਨੀ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਅਗਲੀ ਖ਼ਬਰ 2 ਕਿੱਲੋ 800 ਗ੍ਰਾਮ ਅਫ਼ੀਮ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।