25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਕਬੂਤਰਬਾਜ਼ੀ ਮੁਕਾਬਲਿਆਂ ਨੂੰ ਰੋਕਣ ਲਈ ਪਸ਼ੂ ਪਾਲਣ ਵਿਭਾਗ ਨੇ ਕਾਨੂੰਨੀ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਅਜੀਤ ਡੈਸਕ 23-06-2025
ਠੱਠੀ ਭਾਈ, 22 ਜੂਨ (ਜਗਰੂਪ ਸਿੰਘ ਮਠਾੜੂ)-ਪੰਜਾਬ ਵਿਚ ਵਧ ਰਹੇ ਗੈਰ-ਕਾਨੂੰਨੀ ਕਬੂਤਰਬਾਜ਼ੀ ਮੁਕਾਬਲਿਆਂ ਨੂੰ ਲੈ ਕੇ ਐਨੀਮਲ ਵੈੱਲਫੇਅਰ ਬੋਰਡ ਆਫ ਇੰਡੀਆ ਵਲੋਂ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਹੈ | ਇਸੇ ਸੰਦਰਭ ਵਿਚ ਡਾਇਰੈਕਟਰੇਟ ਪਸ਼ੂ ਪਾਲਨ ਵਿਭਾਗ ਪੰਜਾਬ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਦੇ ਹੋਏ ਉਨ੍ਹਾਂ ਨੂੰ ਆਪਣੇ-ਆਪਣੇ ਜ਼ਿਲਿ੍ਹਆਂ ਵਿਚ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਪੂਰੀ ਤਰ੍ਹਾਂ ਰੋਕ ਲਗਾਉਣ ਅਤੇ ਕਾਨੂੰਨੀ ਕਾਰਵਾਈ ਸੁਨਿਸ਼ਚਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਵਰਨਣਯੋਗ ਹੈ ਕਿ ਐਨੀਮਲ ਵੈੱਲਫੇਅਰ ਬੋਰਡ ਆਫ ਇੰਡੀਆ ਨੂੰ ਵੱਖ-ਵੱਖ ਥਾਵਾਂ ਤੋਂ ਅਜਿਹੇ ਮੁਕਾਬਲਿਆਂ ਸਬੰਧੀ ਵਾਰ-ਵਾਰ ਸ਼ਿਕਾਇਤਾਂ ਮਿਲ ਰਹੀਆਂ ਹਨ | ਇਹ ਗਤੀਵਿਧੀਆਂ ਪੀ.ਸੀ.ਏ. ਐਕਟ 1960 ਦੀਆਂ ਧਾਰਾਵਾਂ 3 ਅਤੇ 11 (1) ਦੀ ਉਲੰਘਣਾ ਕਰਦੀਆਂ ਹਨ | ਇਨ੍ਹਾਂ ਮੁਕਾਬਲਿਆਂ ਦੌਰਾਨ ਕਬੂਤਰਾਂ ਨਾਲ ਅਨੁਚਿਤ ਵਰਤਾਅ ਕੀਤਾ ਜਾਂਦਾ ਹੈ ਜੋ ਉਨ੍ਹਾਂ ਦੀ ਭਲਾਈ ਦੇ ਉਲਟ ਹੈ | ਸੁਪਰੀਮ ਕੋਰਟ ਵਲੋਂ 7 ਮਈ 2014 ਨੂੰ ਦਿੱਤੇ ਇਕ ਮਹੱਤਵਪੂਰਨ ਫੈਸਲੇ ਵਿਚ ਵੀ ਕਿਹਾ ਗਿਆ ਸੀ ਕਿ ਅਜਿਹੀਆਂ ਗਤੀਵਿਧੀਆਂ ਅਪਰਾਧਿਕ ਹਨ ਅਤੇ ਇਨ੍ਹਾਂ 'ਤੇ ਪਾਬੰਦੀ ਲਗਾਉਣੀ ਲਾਜ਼ਮੀ ਹੈ | ਇਸ ਦੇ ਨਾਲ ਹੀ ਪਸ਼ੂ ਪਾਲਨ ਵਿਭਾਗ ਨੇ ਜ਼ਿਲ੍ਹਾ ਪੱਧਰ ਦੇ ਸਮੂਹ ਡਿਪਟੀ ਡਾਇਰੈਕਟਰਾਂ ਨੂੰ ਵੀ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਇਸ ਮਾਮਲੇ ਵਿਚ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਵੀ ਵਿਭਾਗ ਨੂੰ ਭੇਜਣੀ ਯਕੀਨੀ ਬਣਾਈ ਜਾਵੇ | ਇਸ ਉਪਰੰਤ ਪੰਜਾਬ ਸਰਕਾਰ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਜਾਨਵਰਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕਰਨ ਵਾਲੀਆਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਕਬੂਤਰਬਾਜ਼ੀ ਨਾਲ ਜੁੜੇ ਹਜ਼ਾਰਾਂ ਲੋਕਾਂ ਵਲੋਂ ਇਸ ਫੈਸਲੇ ਨੂੰ ਰੱਦ ਕਰਨ ਲਈ ਆਖਦਿਆਂ ਕਿਹਾ ਕਿ ਇਸ ਫੈਸਲੇ ਦੇ ਲਾਗੂ ਹੋਣ ਨਾਲ ਕਬੂਤਰਬਾਜ਼ੀ ਨਾਲ ਜੁੜੇ ਹਜ਼ਾਰਾਂ ਲੋਕਾਂ ਨੂੰ ਠੇਸ ਪਹੁੰਚੇਗੀ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਕਾਰਜਕਾਰਨੀ ਦੀ ਮੀਟਿੰਗ ਅਗਲੀ ਖ਼ਬਰ ਮੋਗਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਇਆ ਸਰਚ ਅਭਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।