25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਪਾਣੀ ਦੀ ਸੰਜਮ ਨਾਲ ਵਰਤੋਂ ਕਰੋ-ਬਾਬਾ ਗੁਰਪ੍ਰੀਤ ਸਿੰਘ

ਅਜੀਤ ਡੈਸਕ 23-06-2025
ਸਮਾਲਸਰ, 22 ਜੂਨ (ਗੁਰਜੰਟ ਕਲਸੀ ਲੰਡੇ)-ਅੱਜ ਨਹਿਰੋਂ ਪਾਰ ਬਣੇ ਅੱਠਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਤ ਬਾਬਾ ਗੁਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਕਿਹਾ ਕਿ ਪਾਣੀ ਹੀ ਜੀਵਨ ਹੈ, ਇਸ ਦੀ ਸੰਜਮ ਨਾਲ ਵਰਤੋਂ ਕਰੋ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ-ਦਿਨ ਹੇਠਾਂ ਜਾ ਰਿਹਾ ਹੈ | ਸਾਡਾ ਹਲਕਾ ਡਾਰਕ ਜ਼ੋਨ ਵਿਚ ਹੈ | ਇਸ ਲਈ ਧਰਤੀ ਹੇਠਲੇ ਪਾਣੀ ਨੂੰ ਲੋੜ ਅਨੁਸਾਰ ਹੀ ਵਰਤੋਂ | ਮੀਂਹ ਦੇ ਪਾਣੀ ਦੀ ਸੰਭਾਲ ਕਰੋ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰੋ | ਜੇਕਰ ਧਰਤੀ ਹੇਠਲਾ ਪਾਣੀ ਮੁੱਕ ਗਿਆ ਤਾਂ ਸਾਡੀਆਂ ਅਗਲੀਆਂ ਪੀੜੀਆਂ ਸਾਨੂੰ ਮੁਆਫ਼ ਨਹੀਂ ਕਰਨਗੀਆਂ | ਪਾਣੀ ਕਾਰਨ ਹੀ ਕਈ ਦੇਸ਼ਾਂ ਵਿਚ ਜੰਗਾਂ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਲੱਗੀਆਂ ਟੂਟੀਆਂ ਵਿਚ ਪਾਣੀ ਵਿਅਰਥ ਵਹਿ ਰਿਹਾ ਹੈ | ਲੋਕਾਂ ਨੂੰ ਚਾਹੀਦਾ ਹੈ ਕਿ ਟੂਟੀਆਂ ਤੋਂ ਪਾਣੀ ਵਰਤਣ ਪਿੱਛੋਂ ਟੂਟੀ ਬੰਦ ਕਰੋ ਤਾਂ ਕਿ ਪਾਣੀ ਅਜਾਈਾ ਨਾ ਜਾਵੇ | ਉਨ੍ਹਾਂ ਕਿਹਾ ਕਿ ਗੁਰਬਾਣੀ ਵਿਚ ਵੀ ਪਾਣੀ ਦੀ ਮਹੱਤਤਾ ਨੂੰ ਦਰਸਾਇਆ ਗਿਆ ਹੈ |
ਪਿਛਲੀ ਖ਼ਬਰ ਪਿੰਡ ਸੁਖਾਨੰਦ ਵਿਖੇ ਸਾਬਕਾ ਸੈਨਿਕਾਂ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਕਾਰਜਕਾਰਨੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।