25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਪਿੰਡ ਸੁਖਾਨੰਦ ਵਿਖੇ ਸਾਬਕਾ ਸੈਨਿਕਾਂ ਦੀ ਅਹਿਮ ਮੀਟਿੰਗ

ਅਜੀਤ ਡੈਸਕ 23-06-2025
ਠੱਠੀ ਭਾਈ, 22 ਜੂਨ (ਜਗਰੂਪ ਸਿੰਘ ਮਠਾੜੂ)-ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਚੁੱਕੇ ਸਾਬਕਾ ਸੈਨਿਕ ਹੁਣ ਸਮਾਜ ਭਲਾਈ, ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਲੈ ਜਾਣ ਅਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦੇ ਮੋਰਚੇ 'ਤੇ ਵੀ ਫ਼ਰੰਟ ਲਾਈਨ 'ਤੇ ਨਜ਼ਰ ਆਉਣਗੇ | ਇਹ ਪ੍ਰਗਟਾਵਾ ਪਿੰਡ ਸੁਖਾਨੰਦ ਵਿਖੇ ਹੋਈ ਸਾਬਕਾ ਸੈਨਿਕਾਂ ਦੀ ਇਕ ਮਹੱਤਵਪੂਰਨ ਮੀਟਿੰਗ ਦੌਰਾਨ ਵੱਖ-ਵੱਖ ਸਾਬਕਾ ਸੈਨਿਕਾਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਇਹ ਮੀਟਿੰਗ ਸਾਬਕਾ ਸੂਬੇਦਾਰ ਬਲਦੇਵ ਸਿੰਘ ਸੁਖਾਨੰਦ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬੇਦਾਰ ਅਰਾਜ ਸਿੰਘ, ਰਾਮ ਸਿੰਘ, ਤਾਰਾ ਸਿੰਘ, ਹਰਬੰਸ ਸਿੰਘ, ਸੁਖਮੰਦਰ ਸਿੰਘ, ਮਹਿੰਦਰ ਸਿੰਘ, ਤੇਜ ਸਿੰਘ, ਹਰਪਾਲ ਸਿੰਘ ਰਾਜੂ, ਇਕਬਾਲ ਸਿੰਘ, ਸੁਖਦੇਵ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਜਸਵੰਤ ਸਿੰਘ ਆਦਿ ਸਾਬਕਾ ਸੈਨਿਕਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਤੋਂ ਇਲਾਵਾ ਸੂਬੇਦਾਰ ਬਲਦੇਵ ਸਿੰਘ ਸੁਖਾਨੰਦ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ਸਾਬਕਾ ਸੈਨਿਕ ਜਿੱਥੇ ਜ਼ਿੰਦਗੀ ਦਾ ਇਕ ਵੱਡਾ ਹਿੱਸਾ ਦੇਸ਼ ਦੀ ਸੇਵਾ 'ਚ ਲਗਾ ਚੁੱਕੇ ਹਨ, ਉੱਥੇ ਹੁਣ ਸਮਾਜ ਭਲਾਈ ਲਈ ਵੀ ਉਨ੍ਹਾਂ ਦੀ ਸੰਸਥਾਗਤ ਸ਼ਮੂਲੀਅਤ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਦੀ ਇਕਜੁੱਟਤਾ ਨਾਲ ਨਾ ਸਿਰਫ਼ ਸਮਾਜਿਕ ਨਿਆਂ ਲਈ ਲੜਾਈ ਲੜੀ ਜਾ ਸਕਦੀ ਹੈ, ਸਗੋਂ ਸਰਕਾਰੀ ਪੱਧਰ 'ਤੇ ਉਨ੍ਹਾਂ ਦੇ ਹੱਕਾਂ ਲਈ ਵੀ ਆਵਾਜ਼ ਉਠਾਈ ਜਾ ਸਕਦੀ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਵਾਅਦੇ ਤਾਂ ਕੀਤੇ ਜਾਂਦੇ ਹਨ ਪਰ ਕਈ ਹੱਕ ਅਜੇ ਵੀ ਲੰਬੇ ਸਮੇਂ ਤੋਂ ਲਟਕ ਰਹੇ ਹਨ | ਇਸੇ ਲਈ ਸਾਬਕਾ ਸੈਨਿਕਾਂ ਦੀ ਇਕ ਮਜ਼ਬੂਤ ਜਥੇਬੰਦੀ ਬਣਾਉਣ ਦੀ ਲੋੜ ਹੈ | ਇਸ ਮੌਕੇ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਵੀ ਸੈਨਾ ਵਿਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਅਤੇ ਗਲਤ ਰਸਤੇ ਤੋਂ ਦੂਰ ਰੱਖਣ ਲਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ | ਮੀਟਿੰਗ ਦੌਰਾਨ ਸੂਬੇਦਾਰ ਅਰਾਜ ਸਿੰਘ ਨੇ ਵੀ ਸੰਬੋਧਨ ਕਰਦਿਆਂ ਮੀਟਿੰਗ 'ਚ ਭਾਗ ਲੈਣ ਵਾਲੇ ਸਮੂਹ ਸਾਬਕਾ ਸੈਨਿਕਾਂ ਨੂੰ ਜੀ ਆਇਆਂ ਆਖਦਿਆਂ ਧੰਨਵਾਦ ਕੀਤਾ |
ਪਿਛਲੀ ਖ਼ਬਰ ਲੋਪੋ ਸੰਪਰਦਾਇ ਵਲੋਂ ਇਕ ਰੋਜ਼ਾ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਪਾਣੀ ਦੀ ਸੰਜਮ ਨਾਲ ਵਰਤੋਂ ਕਰੋ-ਬਾਬਾ ਗੁਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।