25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਇੰਡੀਅਨ ਫਾਰਮਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਅਜੀਤ ਡੈਸਕ 23-06-2025
ਧਰਮਕੋਟ, 22 ਜੂਨ (ਪਰਮਜੀਤ ਸਿੰਘ)-ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਬੱਡੂਵਾਲਾ ਗੁਰਦੁਆਰਾ ਅੰਦਰੂਨੀ ਧਰਮਸ਼ਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦਬੁਰਜੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੋਏ | ਮੀਟਿੰਗ 'ਚ ਮੁੱਖ ਏਜੰਡੇ ਵਜੋਂ ਵਿਚਾਰਾਂ ਕੀਤੀਆਂ ਗਈਆਂ ਕਿ ਕਿਸਾਨ ਜਥੇਬੰਦੀਆਂ ਦੋ ਫਾਰਮ ਬਣ ਚੁੱਕੇ ਹਨ, ਰਾਜਨੀਤਿਕ ਅਤੇ ਗੈਰ ਰਾਜਨੀਤਿਕ | ਉਨ੍ਹਾਂ ਆਖਿਆ ਕਿ ਸਾਰੀਆਂ ਜਥੇਬੰਦੀਆਂ ਨੂੰ ਆਪਣੀ ਆਕੜ ਛੱਡ ਕੇ ਇਕ ਮੰਚ 'ਤੇ ਇਕੱਠੇ ਹੋਣਾ ਚਾਹੀਦਾ ਹੈ, ਕਿਉਂਕਿ ਜਥੇਬੰਦੀਆਂ ਦੀ ਫੁੱਟ ਦਾ ਸਰਕਾਰਾਂ ਫ਼ਾਇਦਾ ਚੁੱਕ ਰਹੀਆਂ ਹਨ ਅਤੇ ਇਕੱਲੇ-ਇਕੱਲੇ ਨੂੰ ਕੁੱਟਿਆ ਜਾ ਰਿਹਾ ਹੈ | ਸਾਰੀਆਂ ਜਥੇਬੰਦੀਆਂ ਨੂੰ ਚਾਹੀਦਾ ਹੈ ਕਿ ਦਿੱਲੀ ਦੀ ਤਰਜ਼ 'ਤੇ ਸਾਰਿਆਂ ਨੂੰ ਇਕੱਠਾ ਹੋਣਾ ਚਾਹੀਦਾ ਹੈ | ਪਹਿਲੀਆਂ ਗੱਲਾਂ ਨੂੰ ਨਜ਼ਰ ਅੰਦਾਜ਼ ਕਰਕੇ ਇਕ ਥਾਂ 'ਤੇ ਇਕੱਠੇ ਹੋਇਆ ਜਾਵੇ ਤਾਂ ਜੋ ਕੋਈ ਠੋਸ ਕਦਮ ਚੁੱਕੇ ਜਾਣ, ਦਬਾਅ ਬਣਾਇਆ ਜਾ ਸਕੇ ਅਤੇ ਠੋਸ ਫ਼ੈਸਲੇ ਲੈ ਜਾਣ | ਇਸ ਤੋਂ ਇਲਾਵਾ ਉਨ੍ਹਾਂ ਨੇ ਆਖਿਆ ਕਿ ਰਾਜਸਥਾਨ ਵਿਚ ਜੋ ਨਕਲੀ ਡੀ.ਏ.ਪੀ. ਇਫਕੋ ਕੰਪਨੀ ਦੇ ਨਾਂ ਹੇਠ ਖਾਦ ਵਿਕ ਰਹੀ ਹੈ, ਉਸ ਨੂੰ ਖੇਤੀਬਾੜੀ ਮੰਤਰੀ ਨੇ ਛਾਪੇ ਮਾਰ ਕੇ ਫੜਿਆ ਸੀ ਜੋ ਕਿ ਬਹੁਤ ਹੀ ਸ਼ਲਾਘਾਯੋਗ ਕੰਮ ਹੈ, ਜੋ ਇਹ ਕੰਪਨੀ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ ਸੀ, ਉਨ੍ਹਾਂ ਦਾ ਪਰਦਾਫਾਸ਼ ਕੀਤਾ ਹੈ | ਜਥੇਬੰਦੀਆਂ ਨੇ ਆਖਿਆ ਕਿ ਇਨ੍ਹਾਂ ਕੰਪਨੀਆਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ ਦੀ ਜਾਂਚ ਸੀ.ਬੀ.ਆਈ. ਤੋ ਹੋਣੀ ਚਾਹੀਦੀ ਹੈ | ਇਸ ਤੋਂ ਇਲਾਵਾ ਇਸ ਮੀਟਿੰਗ ਵਿਚ ਪੰਜਾਬ ਦੇ ਮੀਤ ਪ੍ਰਧਾਨ ਜਸਕਰਨ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਬੱਡੂਵਾਲ, ਖ਼ਜ਼ਾਨਚੀ ਪਰਸਨ ਸਿੰਘ, ਬਲਕਾਰ ਸਿੰਘ, ਬਲਦੇਵ ਸਿੰਘ, ਸੱਜਣ ਸਿੰਘ, ਕਰਨੈਲ ਸਿੰਘ, ਭਜਨ ਸਿੰਘ ਚੱਕ ਭੋਰੇ, ਅਵਤਾਰ ਸਿੰਘ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਹਰੀ ਸਿੰਘ ਢੁੱਡੀਕੇ ਦਾ ਨਵਾਂ ਨਾਵਲ 'ਚੰਦਰ ਸ਼ੇਖਰ ਆਜ਼ਾਦ' ਲੋਕ ਅਰਪਣ ਅਗਲੀ ਖ਼ਬਰ ਡੇਰਾ ਬਾਬਾ ਦੁਰਗਾ ਨਾਥ ਅਤੇ ਦਰੀਆਈਾ ਨਾਥ ਬੇਰੀਆ ਵਾਲਾ ਮੁਹੱਲਾ 'ਚ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।