25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਭਰਤੀ ਮੈਂਬਰਸ਼ਿਪ ਲਈ ਹਲਕਾ ਨਿਹਾਲ ਸਿੰਘ ਵਾਲਾ 'ਚ ਭਾਰੀ ਉਤਸ਼ਾਹ-ਜਥੇਦਾਰ ਮਾਣੰੂਕੇ

ਅਜੀਤ ਡੈਸਕ 23-06-2025
ਨਿਹਾਲ ਸਿੰਘ ਵਾਲਾ, 22 ਜੂਨ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਪੰਜ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ 'ਚ ਮਾਲਵੇ ਦੇ ਬਹੁਤ ਇਤਿਹਾਸਕ ਸਥਾਨ ਪਿੰਡ ਦੀਨਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੈਂਬਰਸ਼ਿਪ ਭਰਨ ਲਈ ਘਰ-ਘਰ ਜਾ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਭਾਰੀ ਉਤਸ਼ਾਹ ਨਾਲ ਕਾਪੀਆਂ ਭਰੀਆਂ | ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਆਗੂ ਜਥੇਦਾਰ ਬਲਦੇਵ ਸਿੰਘ ਮਾਣੰੂਕੇ ਨੇ ਦੱਸਿਆ ਕਿ ਇਸ ਭਰਤੀ ਦੀ ਮੁਹਿੰਮ ਨੂੰ ਸਫਲ ਬਣਾਉਣ ਲਈ ਪਾਰਟੀ ਵਰਕਰਾਂ ਵਲੋਂ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸਬੰਧੀ ਮੈਂਬਰਸ਼ਿਪ ਕਾਪੀਆਂ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਜਮ੍ਹਾ ਕਰਵਾ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਹਲਕਾ ਨਿਹਾਲ ਸਿੰਘ ਵਾਲਾ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ (ਸਾਬਕਾ ਕੈਬਨਿਟ ਮੰਤਰੀ ਪੰਜਾਬ) ਦਾ ਹਮੇਸ਼ਾ ਰਿਣੀ ਰਹੇਗਾ ਜਿਨ੍ਹਾਂ ਨੇ ਇਸ ਹਲਕੇ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਅਨੇਕਾਂ ਵਿਕਾਸ ਕਾਰਜ ਅਤੇ ਯੋਜਨਾਵਾਂ ਲੈ ਕੇ ਦਿੱਤੀਆਂ | ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ, ਜਥੇਦਾਰ ਲਾਲ ਸਿੰਘ, ਮੈਂਬਰ ਜਗਦੇਵ ਸਿੰਘ, ਗੁਰਚਰਨ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ, ਗੁਰਚਰਨ ਸਿੰਘ ਚਰਨੀ, ਗੁਰਮੀਤ ਸਿੰਘ, ਭੋਲਾ ਸਿੰਘ, ਸੁਲੱਖਣ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ, ਬਲਦੇਵ ਸਿੰਘ, ਅਜੈਬ ਸਿੰਘ, ਭੋਲਾ ਸਿੰਘ, ਝਿਰਮਲ ਸਿੰਘ, ਜਗਰਾਜ ਸਿੰਘ, ਮਨਜੀਤ ਸਿੰਘ, ਹਰਪ੍ਰੀਤ ਸਿੰਘ ਮਾਣੰੂਕੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਰਜਨੀ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।