25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਯੂਨੀਅਨ ਦੀ ਮੀਟਿੰਗ

ਅਜੀਤ ਡੈਸਕ 23-06-2025
ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਯੂਨੀਅਨ ਦੀ ਮੀਟਿੰਗ ਹਰਬੰਸ ਲਾਲ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿਛਲੀ ਮੀਟਿੰਗ 'ਤੇ ਪਾਸ ਹੋਏ ਮਤਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੂੰ ਪੇ ਕਮਿਸ਼ਨ ਅਨੁਸਾਰ ਪੇ ਫਿਕਸ਼ੇਸਨ ਕਰਨ ਲਈ 2.59 ਦਾ ਫ਼ਾਰਮੂਲਾ ਲਾਗੂ ਕੀਤਾ ਜਾਵੇ, 1-1-16 ਤੋਂ 30-6-21 ਤੱਕ ਦਾ ਪੇ ਫਿਕਸ਼ੇਸਨ ਦਾ ਬਕਾਇਆ ਜਲਦੀ ਦਿੱਤਾ ਜਾਵੇ, ਡੀ.ਏ. ਦੀਆਂ ਰਹਿੰਦੀਆਂ ਕਿਸ਼ਤਾਂ ਜਲਦ ਦਿੱਤੀਆਂ ਜਾਣ ਤੇ ਉਨ੍ਹਾਂ ਦਾ ਰਹਿੰਦਾ ਬਕਾਇਆ ਵੀ ਜਲਦੀ ਦਿੱਤਾ ਜਾਵੇ, 25 ਸਾਲ ਦੀ ਸੇਵਾ ਦਾ ਲਾਭ ਸਾਰਿਆਂ ਨੂੰ ਦਿੱਤਾ ਜਾਵੇ, ਮੈਡੀਕਲ ਭੱਤਾ 3000 ਰੁਪਏ ਮਹੀਨਾ ਕੀਤਾ ਜਾਵੇ, ਮੈਡੀਕਲ ਬਿੱਲਾਂ ਦਾ ਭੁਗਤਾਨ ਜਲਦੀ ਦਿੱਤਾ ਜਾਵੇ, 60 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਸਫ਼ਰ ਦੀ ਸਹੂਲਤ ਮੁਫ਼ਤ ਦਿੱਤੀ ਜਾਵੇ, ਖ਼ਾਲੀ ਪੋਸਟਾਂ ਪੂਰੇ ਗਰੇਡ ਵਿਚ ਭਰੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਸਾਰੀਆਂ ਕੈਟਾਗਰੀਆਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਰੋਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣ, ਅਮਨ ਕਾਨੂੰਨ ਦੀ ਸਥਿਤੀ ਠੀਕ ਕੀਤੀ ਜਾਵੇ, ਨਸ਼ਿਆਂ ਦੇ ਦਰਿਆ ਨੂੰ ਠੱਲ੍ਹ ਪਾਈ ਜਾਵੇ, ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ | ਮੀਟਿੰਗ ਵਿਚ ਦਰਸ਼ਨ ਸਿੰਘ ਬਰਾੜ ਸੂਬਾ ਮੀਤ ਪ੍ਰਧਾਨ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਜਗਦੇਵ ਸਿੰਘ, ਬਲਵਿੰਦਰ ਸਿੰਘ, ਸੁਖਮੰਦਰ ਸਿੰਘ, ਸੁਰਜੀਤ ਸਿੰਘ ਪਿ੍ੰਸੀਪਲ, ਦਰਸ਼ਨ ਸਿੰਘ ਮੱਲ੍ਹੀ, ਸੁਖਦੇਵ ਸਿੰਘ ਕਿਸ਼ਨਪੁਰਾ, ਗੁਰਪ੍ਰੀਤ ਸਿੰਘ, ਸੁਰੇਸ਼ ਕੁਮਾਰ, ਪ੍ਰੀਤਮ ਸਿੰਘ, ਕਰਤਾਰ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਦੀ ਸੂਬਾ ਪੱਧਰੀ ਮੀਟਿੰਗ ਮੋਗਾ ਵਿਖੇ ਅੱਜ ਅਗਲੀ ਖ਼ਬਰ ਭਰਤੀ ਮੈਂਬਰਸ਼ਿਪ ਲਈ ਹਲਕਾ ਨਿਹਾਲ ਸਿੰਘ ਵਾਲਾ 'ਚ ਭਾਰੀ ਉਤਸ਼ਾਹ-ਜਥੇਦਾਰ ਮਾਣੰੂਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।