ਧਰਮਕੋਟ, 22 ਜੂਨ (ਪਰਮਜੀਤ ਸਿੰਘ)-ਐਸ. ਐਫ. ਸੀ. ਪਬਲਿਕ ਸਕੂਲ ਦੇ ਤਿੰਨ ਵਿਦਿਆਰਥੀਆਂ ਦੀ ਚੌਥੀ ਨੈਸ਼ਨਲ ਤੀਰ ਅੰਦਾਜ਼ੀ ਮੁਕਾਬਲੇ ਲਈ ਚੋਣ ਹੋਈ ਹੈ | ਨੌਵੀਂ ਜਮਾਤ ਦੀ ਜੈਸਿਕਾ, ਸਾਜ਼ੀਆ ਖਾਨ ਅਤੇ ਪ੍ਰਭਪ੍ਰੀਤ ਕੌਰ ਗੋਆ ਵਿਖੇ ਹੋ ਰਹੀ ਰਾਸ਼ਟਰੀ ਤੀਰ ਅੰਦਾਜ਼ੀ ਮੁਕਾਬਲੇ ਵਿਚ ਭਾਗ ਲੈ ਰਹੀਆਂ ਹਨ | ਸਕੂਲ ਦੇ ਸੀ.ਈ.ਓ. ਅਭਿਸ਼ੇਕ ਜਿੰਦਲ ਅਤੇ ਪਿ੍ੰਸੀਪਲ ਸ਼ੀਨਮ ਜਿੰਦਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਜਤਾਈ ਕਿ ਇਹ ਬੱਚੇ ਆਪਣੀ ਮਿਹਨਤ ਅਤੇ ਕਾਬਲੀਅਤ ਨਾਲ ਸਕੂਲ ਤੇ ਸ਼ਹਿਰ ਦਾ ਨਾਂਅ ਰੌਸ਼ਨ ਕਰਨਗੇ | ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਸਕੂਲ ਪ੍ਰਬੰਧਨ ਕਮੇਟੀ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਮੰਚ ਮੁਹੱਈਆ ਕਰਵਾਇਆ |