ਮੋਗਾ, 22 ਜੂਨ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਡਾ. ਐਸ. ਪੀ. ਸਿੰਘ ਓਬਰਾਏ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਚੱਲ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਮੁੱਖ ਦਖਤਰ ਮੋਗਾ ਵਿਖੇ 173 ਜ਼ਰੂਰਤਮੰਦ ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡਣ ਦੀ ਰਸਮ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਗੋਕਲ ਚੰਦ, ਜ਼ਿਲ੍ਹਾ ਰੂਰਲ ਐਨ.ਜੀ.ਓ. ਕਲੱਬ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਅਤੇ ਟਰੱਸਟੀ ਹਰਭਿੰਦਰ ਸਿੰਘ ਜਾਨੀਆ, ਭਵਨਦੀਪ ਸਿੰਘ ਪੁਰਬਾ ਨੇ ਕੀਤੀ | ਉਨ੍ਹਾਂ ਦੱਸਿਆ ਕਿ ਸੰਸਥਾ ਦੇ ਬਾਨੀ ਡਾ. ਓਬਰਾਏ ਵਲੋਂ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਦੇਣ ਦੇ ਨਾਲ-ਨਾਲ ਅੱਖਾਂ ਦੇ ਮੁਫਤ ਜਾਂਚ ਕੈਂਪ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ, ਮੈਡੀਕਲ ਸਹਾਇਤਾ, ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ, ਸਕੂਲਾਂ ਅਤੇ ਜਨਤਕ ਸਥਾਨਾਂ 'ਤੇ ਸਾਫ ਪਾਣੀ ਵਾਲੇ ਆਰ.ਓ. ਲਗਾਏ ਜਾਂਦੇ ਹਨ | ਮੋਗਾ ਜ਼ਿਲੇ੍ਹ ਵਿਚ ਮੋਗਾ ਅਤੇ ਕੋਟ ਈਸੇ ਖਾਂ ਏਰੀਏ ਦੇ ਲੋਕਾਂ ਨੂੰ ਲੈਬ ਦੀ ਬਹੁਤ ਵੱਡੀ ਸਹੂਲਤ ਦਿੱਤੀ ਗਈ ਹੈ | ਇਸ ਮੌਕੇ ਰਾਮ ਸਿੰਘ, ਸੁਖਦੇਵ ਸਿੰਘ ਬਰਾੜ, ਅਵਤਾਰ ਸਿੰਘ ਘੋਲੀਆ, ਰਣਜੀਤ ਸਿੰਘ ਧਾਲੀਵਾਲ, ਸਾਬਕਾ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ, ਡਾ. ਰਵੀਨੰਦਨ ਸ਼ਰਮਾ, ਅਮਨਦੀਪ ਸਿੰਘ, ਬਵਨੀਤ ਸਿੰਘ, ਜਸਵੀਰ ਕੌਰ ਬੁੱਘੀਪੁਰਾ, ਜਸਪ੍ਰੀਤ ਕੌਰ ਜੱਸੀ, ਸੁਖਵਿੰਦਰ ਕੌਰ, ਬਲਜਿੰਦਰ ਕੌਰ ਸਮੇਤ ਲਾਭਪਾਤਰੀ ਹਾਜ਼ਰ ਸਨ |