ਕਿਸ਼ਨਪੁਰਾ ਕਲਾਂ, 22 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰ ਰਹੇ ਹਨ | ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਭਿ੍ਸ਼ਟਾਚਾਰ ਤੋਂ ਮੁਕਤ ਕਰਨ ਦੇ ਨਾਂਅ 'ਤੇ ਪੰਜਾਬ ਵਿਚ (ਇਜੀ) ਸੌਖੀ ਜਮਾਂ ਬੰਦੀ ਪੋਰਟਲ ਯੋਜਨਾ ਦੀ ਜੋ ਸ਼ੁਰੂਆਤ ਕੀਤੀ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸ਼ਨਪੁਰਾ ਕਲਾਂ ਦੇ ਸਰਪੰਚ ਪਿ੍ੰਸ ਚਾਵਲਾ ਤੇ ਪ੍ਰਧਾਨ ਮੇਹਰ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ ਚੋਣਾਂ ਦੌਰਾਨ ਜੋ ਕਿਹਾ ਉਹ ਕਰ ਵਿਖਾਇਆ ਹੁਣ ਘਰ ਬੈਠੇ ਹੀ ਉਨ੍ਹਾਂ ਦੇ ਫੋਨ ਦੇ ਵਟਸਐਪ 'ਤੇ ਜਮਾਂ ਬੰਦੀ, ਇੰਤਕਾਲ, ਰਪਟ, ਐਂਟਰੀ ਤੇ ਫਰਦ ਬਦਰ ਦੀਆਂ ਸੇਵਾਵਾਂ ਆਨਲਾਈਨ ਮਿਲਣਗੀਆਂ | ਸਰਪੰਚ ਪਿ੍ੰਸ ਚਾਵਲਾ ਨੇ ਕਿਹਾ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਪਿੰਡ ਕਿਸ਼ਨਪੁਰਾ ਕਲਾਂ ਦੇ ਵਿਕਾਸ ਕਾਰਜ ਚੰਗੀ ਪੱਧਰ 'ਤੇ ਜਾਰੀ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਜੋ ਵਾਅਦੇ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਲਵਪ੍ਰੀਤ ਸਿੰਘ ਮਾਨ, ਦਵਿੰਦਰ ਸਿੰਘ ਮਾਨ ਆਦਿ ਹਾਜ਼ਰ ਸਨ |