ਧਰਮਕੋਟ, 22 ਜੂਨ (ਪਰਮਜੀਤ ਸਿੰਘ)-ਪੰਜਾਬ ਕਾਂਗਰਸ ਵਲੋਂ ਹਲਕਾ ਧਰਮਕੋਟ ਦੇ ਕੁਆਰਡੀਨੇਟਰ ਹਰਿੰਦਰ ਸਿੰਘ ਢੀਂਡਸਾ ਨੇ ਅੱਜ ਹਲਕੇ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਪਾਰਟੀ ਸੁਖਜੀਤ ਸਿੰਘ ਲੋਹਗੜ੍ਹ ਦੇ ਨਿਵਾਸ ਸਥਾਨ 'ਤੇ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਦੀ ਰਣਨੀਤੀ 'ਤੇ ਵਿਚਾਰ-ਵਿਟਾਂਦਰਾ ਕੀਤਾ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਗੁਰਬੀਰ ਸਿੰਘ ਗੋਗਾ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ, ਸ਼ਿਵਾਜ ਸਿੰਘ ਭੋਲਾ ਸਾਬਕਾ ਚੇਅਰਮੈਨ, ਸੋਹਣ ਸਿੰਘ ਖੇਲਾ ਯੂਥ ਪ੍ਰਧਾਨ, ਚਿਮਨ ਲਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਅਮਨਦੀਪ ਸਿੰਘ ਗਿੱਲ ਸਾਬਕਾ ਪ੍ਰਧਾਨ, ਦਰਸ਼ਨ ਸਿੰਘ ਲਲਿਹਾਂਦੀ ਸਾਬਕਾ ਚੇਅਰਮੈਨ, ਨੀਟਾ ਵਹਿਣੀਵਾਲਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਅਮਨ ਮੁਨਾਵਾਂ ਬਲਾਕ ਪ੍ਰਧਾਨ ਕਿਸਾਨ ਵਿੰਗ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਸ਼ੇਰੇਵਾਲਾ ਡਾਇਰੈਕਟਰ ਐਸ.ਏ.ਡੀ.ਬੀ. ਪੰਜਾਬ, ਪਿ੍ਤਪਾਲ ਸਿੰਘ ਚੀਮਾ ਸਾਬਕਾ ਚੇਅਰਮੈਨ ਬਲਾਕ ਸੰਮਤੀ, ਕੁਲਦੀਪ ਰਾਜਪੂਤ ਸਾਬਕਾ ਪ੍ਰਧਾਨ, ਜਸਮਤ ਸਿੰਘ ਮੱਤਾ ਸਰਪੰਚ, ਅਮਰਦੀਪ ਸਿੰਘ ਢਿੱਲੋਂ, ਸਾਬਕਾ ਸਰਪੰਚ, ਜੱਸ ਕੰਗ ਰਾਮੂੰਵਾਲਾ, ਯੂਥ ਕਾਂਗਰਸ ਆਗੂ ਟਹਿਲ ਨਸੀਰੇਵਾਲਾ, ਕਾਂਗਰਸੀ ਆਗੂ ਸੁਖਦੇਵ ਸਿੰਘ, ਸਾਬਕਾ ਸਰਪੰਚ ਬਾਕਰ ਵਾਲਾ ਦਲਬੀਰ ਸਿੰਘ ਚੌਧਰੀ ਵਾਲਾ, ਰਾਜਵਿੰਦਰ ਸਿੰਘ ਕੜਾਹੇ ਵਾਲਾ, ਨੰਬਰਦਾਰ ਦਵਿੰਦਰਪਾਲ ਸਿੰਘ ਡਿੰਪੀ ਕੰਗ, ਪ੍ਰਧਾਨ ਕਿਸਾਨ ਸੈੱਲ ਬਲਾਕ ਫਤਿਹਗੜ੍ਹ ਪੰਜਤੂਰ ਸਮੇਤ ਹੋਰ ਵੀ ਕਈ ਪਾਰਟੀ ਵਰਕਰ ਹਾਜ਼ਰ ਸਨ | ਇਸ ਮੌਕੇ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਹਰ ਵਰਗ ਦੀ ਨੁਮਾਇੰਦਗੀ ਕਰਦੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ | ਉਨ੍ਹਾਂ ਨੇ ਵਰਕਰਾਂ ਨੂੰ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ | ਸੁਖਜੀਤ ਸਿੰਘ ਲੋਹਗੜ੍ਹ ਨੇ ਵੀ ਪਾਰਟੀ ਵਰਕਰਾਂ ਵਿਚ ਜੋਸ਼ ਭਰਦਿਆਂ ਕਿਹਾ ਕਿ ਧਰਮਕੋਟ ਹਲਕੇ ਵਿਚ ਕਾਂਗਰਸ ਦੀ ਮਜ਼ਬੂਤੀ ਲਈ ਸਾਰੇ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ |