25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਰਮਿੰਦਰ ਕੌਰ ਰੰਮੀ ਵਾਲੀਆ ਦੀ ਪੁਸਤਕ 'ਤੇਰੀ ਚਾਹਤ' ਦੀ ਕੀਤੀ ਘੁੰਡ ਚੁਕਾਈ

ਅਜੀਤ ਡੈਸਕ 23-06-2025
ਨੱਥੂਵਾਲਾ ਗਰਬੀ, 22 ਜੂਨ (ਨਵਦੀਪ ਸਿੰਘ)-ਬੀਤੇ ਦਿਨੀਂ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ ਇਕਾਈ ਮਾਲਵਾ ਜ਼ੋਨ (ਪੰਜਾਬ) ਦੇ ਪ੍ਰਧਾਨ ਰਾਜਵੀਰ ਸਿੰਘ ਦੀ ਅਗਵਾਈ ਵਿਚ ਵਿਸ਼ਵ ਪੱਧਰੀ ਕੈਨੇਡੀਅਨ ਕਵਿੱਤਰੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾ ਸੰਸਥਾ ਕੈਨੇਡਾ ਦੇ ਮੁੱਖ ਪ੍ਰਬੰਧਕ ਰਮਿੰਦਰ ਕੌਰ ਉਰਫ ਰੰਮੀ ਵਾਲੀਆ ਦੀ ਦੂਜੀ ਪੁਸਤਕ Tਤੇਰੀ ਚਾਹਤU ਦੀ ਘੰੁਢ ਚੁਕਾਈ ਕੀਤੀ ਗਈ | ਮੰਚ ਸੰਚਾਲਕ ਜਸਬੀਰ ਜੱਸੀ ਅਤੇ ਡਾ. ਮਨਜੀਤ ਸਿੰਘ ਢਿੱਲੋਂ ਨੇ ਪੁਸਤਕ ਰੰਮੀ ਵਾਲੀਆਂ ਦੀ ਪੁਸਤਕ 'ਤੇਰੀ ਚਾਹਤ' 'ਤੇ ਆਪੋ ਆਪਣੇ ਵਿਚਾਰ ਪੇਸ਼ ਕੀਤੇ | ਰਾਜਵੀਰ ਸੰਧੂ ਨੇ ਕਵਿੱਤਰੀ ਰੰਮੀ ਵਾਲੀਆਂ ਬਾਰੇ ਹਾਜ਼ਰੀਨਾਂ ਨੂੰ ਵਿਸਥਾਰ ਨਾਲ ਦੱਸਿਆ | ਸਮਾਗਮ ਦੌਰਾਨ ਐਸ. ਡੀ. ਐਮ. ਹਰਕੰਵਲਜੀਤ ਸਿੰਘ, ਦਲਬੀਰ ਸਿੰਘ ਸੰਧੂ ਡੀ. ਐਸ. ਪੀ. ਬਾਘਾ ਪੁਰਾਣਾ, ਗੁਰਚਰਨ ਸਿੰਘ ਸਬ ਰਜਿਸਟਰਾਰ ਬਾਘਾ ਪੁਰਾਣਾ, ਬਲਾਕ ਸਿੱਖਿਆ ਅਫਸਰ ਦੇਵੀ ਪ੍ਰਸ਼ਾਦ, ਜਨਕ ਰਾਜ ਥਾਣਾ ਮੁਖੀ ਸਮਾਲਸਰ ਤੋਂ ਇਲਾਵਾ ਲੋਕ ਗਾਇਕ ਹਰਿੰਦਰ ਸੰਧੂ, ਗਿੱਲ ਸੁਰਜੀਤ, ਮੰਚ ਸੰਚਾਲਕ ਜਸਬੀਰ ਜੱਸੀ ਨੇ ਵਿਸ਼ੇਸ਼ ਤੌਰ 'ਤੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ | ਇਸ ਉਪਰੰਤ ਹਰਕੰਵਲਜੀਤ ਸਿੰਘ ਐਸ. ਡੀ. ਐਮ., ਡੀ.ਐਸ.ਪੀ. ਦਲਬੀਰ ਸਿੰਘ, ਗੁਰਚਰਨ ਸਿੰਘ ਸਬ ਰਜਿਸਟਰਾਰ, ਬਲਾਕ ਸਿੱਖਿਆ ਅਫਸਰ ਦੇਵੀ ਪ੍ਰਸ਼ਾਦ, ਜਨਕ ਰਾਜ ਥਾਣਾ ਮੁਖੀ ਸਮਾਲਸਰ ਨੇ ਵਿਚਾਰ ਪੇਸ਼ ਕੀਤੇ ਅਤੇ ਕਿਤਾਬਾਂ ਬਾਰੇ ਤਜਰਬੇ ਸਾਂਝੇ ਕਰਦਿਆਂ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੇ ਹੱਥਾਂ ਵਿਚ ਮੋਬਾਈਲ ਦੇਣ ਦੀ ਬਜਾਏ ਕਿਤਾਬਾਂ ਦਿਓ | ਗੀਤਕਾਰ ਤੇ ਗਾਇਕ ਗਿੱਲ ਸੁਰਜੀਤ ਅਤੇ ਲੋਕ ਗਾਇਕ ਹਰਿੰਦਰ ਸੰਧੂ ਨੇ Tਗੁੱਡ ਟਾਈਮU ਗੀਤ ਪੇਸ਼ ਕਰਕੇ ਬਚਪਨ ਦੀਆਂ ਛੇਵੀਂ ਤੋਂ ਬਾਰ੍ਹਵੀਂ ਤੱਕ ਦੀਆਂ ਜਮਾਤਾਂ ਦੇ ਚੰਗੇ ਸਮੇਂ ਨੂੰ ਤਰਜਮਾਨ ਕੀਤਾ | ਇਸ ਮੌਕੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ਆਏ ਹੋਏ ਮਹਿਮਾਨਾਂ ਨੂੰ 35 ਅੱਖਰੀ ਲੋਈ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਾਜਵੀਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਫਰੀਦ ਵਿੱਦਿਅਕ ਸੰਸਥਾਵਾਂ ਦੇ ਡਾਇਰੈਕਟਰ ਡਾ: ਮਨਜੀਤ ਸਿੰਘ ਢਿੱਲੋਂ, ਰਾਜ ਕੁਮਾਰ ਥਾਪਰ ਡਾਇਰੈਕਟਰ ਐਸ.ਐਮ.ਡੀ. ਵਿੱਦਿਅਕ ਸੰਸਥਾਵਾਂ, ਹਰਮਿੰਦਰਪਾਲ ਸਿੰਘ ਗਿੱਲ ਚੇਅਰਮੈਨ ਵੀਰ ਸਿੰਘ ਸਕੂਲ, ਸਾਬਕਾ ਸਰਪੰਚ ਬੋਹੜ ਸਿੰਘ ਢਿੱਲੋਂ, ਗੁਰਜੀਤ ਸਿੰਘ ਘੁਮਾਣ, ਬਲਜੀਤ ਸਿੰਘ ਖੂਹ ਵਾਲਾ, ਮਿਲਨਜੀਤ ਸਿੰਘ, ਲਾਡੀ ਸਰਵਰਪੁਰ, ਜਗਪਾਲ ਸਿੰਘ ਮਾਹਲਾ, ਬਲਵਿੰਦਰ ਸਿੰਘ ਖਾਲਸਾ, ਪਿ੍ੰਸੀਪਲ ਗੁਰਮੀਤ ਸਿੰਘ, ਸੂਬੇਦਾਰ ਜਸਵੀਰ ਸਿੰਘ, ਕਾਕਾ ਮਾਸਟਰ ਤੋਂ ਇਲਾਵਾ ਪਿੰਡ ਭਲੂਰ ਦੀ ਮੌਜੂਦਾ ਤੇ ਸਾਬਕਾ ਪੰਚਾਇਤ, ਪਤਵੰਤੇ ਅਤੇ ਸਾਹਿਤ ਪ੍ਰੇਮੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਮਾਤਾ ਗੁਰਮੇਲ ਕੌਰ ਧਾਲੀਵਾਲ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਨਗਰ ਕੌਂਸਲ ਵਿਖੇ ਸਰਬੱਤ ਦੇ ਭਲੇ ਲਈ ਪਾਠ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।