08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਟਰਾਂਸਫ਼ਾਰਮਰ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰ ਚੋਰੀ ਕੀਤੇ ਤਾਂਬੇ ਸਮੇਤ ਕਾਬੂ <br/>

ਅਜੀਤ ਡੈਸਕ 02-09-2025
ਮੋਗਾ, 1 ਸਤੰਬਰ (ਗੁਰਤੇਜ ਸਿੰਘ ਬੱਬੀ)-ਦਲਬੀਰ ਸਿੰਘ ਡੀ.ਐਸ.ਪੀ. ਬਾਘਾ ਪੁਰਾਣਾ ਦੀ ਸੁਪਰਵੀਜਨ ਹੇਠ ਥਾਣਾ ਸਮਾਲਸਰ ਦੇ ਮੁੱਖ ਅਫ਼ਸਰ ਇੰਸਪੈਕਟਰ ਜਨਕ ਰਾਜ ਦੀ ਅਗਵਾਈ ਵਿਚ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰਾਂ 'ਚੋਂ ਤਾਰਾਂ ਅਤੇ ਤਾਂਬਾ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਚੋਰੀ ਕੀਤੇ ਤਾਂਬੇ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਡੀ.ਐਸ.ਪੀ. ਦਲਬੀਰ ਸਿੰਘ ਨੇ ਦੱਸਿਆ ਕਿ ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਜਦ ਪੁਲਿਸ ਪਾਰਟੀ ਨਾਲ ਗਸ਼ਤ ਲਗਾ ਰਹੇ ਸਨ ਤਾਂ ਗੁਰਪ੍ਰੀਤ ਸਿੰਘ ਉਰਫ਼ ਗੋਰੀ, ਗੁਰਸੇਵਕ ਸਿੰਘ ਉਰਫ਼ ਸੇਵਕ ਵਾਸੀ ਮਾਨੀ ਸਿੰਘ ਵਾਲਾ ਜ਼ਿਲ੍ਹਾ ਫ਼ਰੀਦਕੋਟ ਅਤੇ ਸਰਬਣ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਕੁਹਾਰ ਵਾਲਾ ਜ਼ਿਲ੍ਹਾ ਫ਼ਰੀਦਕੋਟ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਉਹ ਰਾਤ ਸਮੇਂ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰਾਂ 'ਚੋਂ ਤਾਰਾਂ ਅਤੇ ਤਾਂਬਾ ਚੋਰੀ ਕਰਨ ਦੇ ਆਦੀ ਹਨ ਅਤੇ ਉਹ ਚੋਰੀ ਕੀਤੇ ਤਾਂਬੇ ਤੇ ਹੋਰ ਸਮਾਨ ਨੂੰ ਕਬਾੜੀਏ ਨੂੰ ਵੇਚਣ ਲਈ ਆਪਣੀ ਬਲੈਰੋ ਗੱਡੀ 'ਤੇ ਸਵਾਰ ਹੋ ਕੇ ਜਾ ਰਹੇ ਸਨ ਤੇ ਮਿਲੀ ਸੂਚਨਾ ਦੇ ਆਧਾਰ ਤੇ ਉਨ੍ਹਾਂ ਨੂੰ ਕਾਬੂ ਕਰ ਲਿਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲੋਂ 73 ਕਿੱਲੋ ਤਾਂਬਾ ਅਤੇ ਟਰਾਂਸਫ਼ਾਰਮਰ ਖੋਲ੍ਹਣ ਵਾਲੇ ਸੰਦ ਵੀ ਬਰਾਮਦ ਹੋਏ | ਇਨ੍ਹਾਂ ਖ਼ਿਲਾਫ਼ ਥਾਣਾ ਸਮਾਲਸਰ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ | ਇਸ ਮੌਕੇ ਉਨ੍ਹਾਂ ਨਾਲ ਇੰਸਪੈਕਟਰ ਜਨਕ ਰਾਜ ਤੇ ਹੋਰ ਪੁਲਿਸ ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰ ਦੇ ਵਿਆਪਕ ਪ੍ਰਬੰਧਾਂ ਦੀ ਘਾਟ ਕਾਰਨ ਬਣੀ ਹੜ੍ਹਾਂ ਦੀ ਸਥਿਤੀ-ਰਵੀ ਗਰੇਵਾਲ <br/> ਅਗਲੀ ਖ਼ਬਰ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਵਲੋਂ ਸਰਕਾਰੀ ਆਫ਼ਤ ਨਾਲ ਨਜਿੱਠਣ ਲਈ ਮਦਦ ਦੀ ਅਪੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।