09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸਵਰਨ ਸਿੰਘ ਅਜੀਤਵਾਲ ਆਲ ਇੰਡੀਆ ਮਜ਼੍ਹਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 02-09-2025
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸੀਨੀਅਰ ਕਾਂਗਰਸੀ ਆਗੂ ਤੇ ਦਲਿਤ ਭਾਈਚਾਰੇ ਵਿਚ ਆਪਣੀ ਹਰਮਨ ਪਿਆਰਤਾ ਕਰ ਕੇ ਜਾਣੇ ਜਾਂਦੇ ਸਵਰਨ ਸਿੰਘ ਅਜੀਤਵਾਲ ਸਮਾਜ ਅਤੇ ਦਲਿਤ ਭਾਈਚਾਰੇ ਲਈ ਲੋਕ ਭਲਾਈ ਦੇ ਕੀਤੇ ਕੰਮਾਂ ਸਦਕਾ ਜਥੇਦਾਰ ਕੁਲਵਿੰਦਰ ਸਿੰਘ ਛਿਆਨਵੇਂ ਕਰੋੜੀ ਨਿਹੰਗ ਸਿੰਘ ਚਮਕੌਰ ਸਾਹਿਬ ਵਾਲਿਆਂ ਅਤੇ ਸਮੁੱਚੀ ਜਥੇਬੰਦੀ ਨੇ ਉਨ੍ਹਾਂ ਨੂੰ ਹੁਣ ਆਲ ਇੰਡੀਆ ਮਜ਼੍ਹਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਇੰਡੀਆ, ਭਾਰਤ ਦੇ ਪ੍ਰਧਾਨ ਨਿਯੁਕਤ ਕੀਤਾ ਹੈ | ਸਵਰਨ ਸਿੰਘ ਅਜੀਤਵਾਲ ਦੀ ਇਸ ਨਿਯੁਕਤੀ 'ਤੇ ਦਲਿਤ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਗਿਆਨੀ ਮਨਦੀਪ ਸਿੰਘ ਵਿਦਿਆਰਥੀ ਪ੍ਰਚਾਰਕ ਏ ਕੌਮ, ਸੁਖਮੰਦਰ ਸਿੰਘ ਗੱਜਣ ਵਾਲਾ ਕੌਮੀ ਆਗੂ, ਸਵਿੰਦਰ ਸਿੰਘ ਸਿਰਸਾ ਨੈਸ਼ਨਲ ਕੋਆਰਡੀਨੇਟਰ, ਰਜਿੰਦਰ ਸਿੰਘ ਰਿਆੜ ਪੰਜਾਬ ਪ੍ਰਧਾਨ ਨੇ ਉਨ੍ਹਾਂ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਵਰਨ ਸਿੰਘ ਅਜੀਤਵਾਲ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਤੋਂ ਲੈ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੱਕ ਸਾਡੇ ਮਜ਼੍ਹਬੀ ਸਿੱਖ ਜਰਨੈਲਾਂ ਦੀਆਂ ਅਦੁੱਤੀ ਸ਼ਹਾਦਤਾਂ ਹਨ ਅਤੇ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਵੀ ਭਵਿੱਖ ਵਿਚ ਸਮਾਗਮ ਉਲੀਕੇ ਜਾਣਗੇ ਅਤੇ ਆਲ ਇੰਡੀਆ ਮਜ਼੍ਹਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਭਾਰਤ ਦੇ ਪ੍ਰਧਾਨ ਵਜੋਂ ਨੁਮਾਇੰਦਗੀ ਕਰਨ ਦਾ ਜੋ ਸੁਭਾਗ ਪ੍ਰਾਪਤ ਹੋਇਆ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਲਗਾਤਾਰ ਪੈ ਰਹੇ ਮੀਂਹ ਕਾਰਨ ਗਰੀਬ ਦਾ ਮਕਾਨ ਡਿੱਗਿਆ, ਮੁਆਵਜ਼ੇ ਦੀ ਮੰਗ <br/> ਅਗਲੀ ਖ਼ਬਰ ਬਰਿੰਦਰ ਕੁਮਾਰ ਮਧੇਕੇ ਨੇ ਹੜ੍ਹ ਪੀੜਤ ਇਲਾਕਿਆਂ 'ਚ 6 ਦਿਨਾਂ ਵਿਚ ਭੇਜਿਆ 450 ਕੁਇੰਟਲ ਚਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।