10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸਰਪੰਚ ਵਲੋਂ ਅਕਾਲੀ ਦਲ ਦੇ ਖ਼ਾਤਮੇ ਸੰਬੰਧੀ ਦਿੱਤੇ ਬਿਆਨ ਤੋਂ ਬਾਅਦ ਬਾਘਾ ਪੁਰਾਣਾ ਹਲਕੇ 'ਚ ਗਰਮਾਈ ਸਿਆਸਤ <br/>

ਅਜੀਤ ਡੈਸਕ 02-09-2025
ਠੱਠੀ ਭਾਈ, 1 ਸਤੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਅਤੇ ਪਿੰਡ ਮਾੜੀ ਮੁਸਤਫ਼ਾ ਦੇ ਸਰਪੰਚ ਵਲੋਂ ਪਿਛਲੇ ਦਿਨੀਂ ਆਪਣੀ ਪਾਰਟੀ ਦੇ ਇਕ ਸਮਾਗਮ ਦੌਰਾਨ ਪਿੰਡ ਮਾੜੀ ਮੁਸਤਫ਼ਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਖ਼ਾਤਮੇ ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਹਲਕੇ ਦੀ ਸਿਆਸਤ ਵਿਚ ਚਰਚਾ ਗਰਮ ਹੋ ਗਈ ਹੈ | ਸਰਪੰਚ ਦੇ ਉਸ ਬਿਆਨ ਦੀ ਕੜੀ ਨਿੰਦਾ ਕਰਦਿਆਂ ਅਕਾਲੀ ਦਲ ਨੇ ਇਸ ਨੂੰ ਬਿਲਕੁਲ ਹੀ ਹਾਸੋਹੀਣਾ ਤੇ ਗੈਰ ਜਿੰਮੇਵਾਰਾਨਾ ਕਰਾਰ ਦਿੱਤਾ ਹੈ | ਇਸ ਸਬੰਧੀ ਅਕਾਲੀ ਦਲ ਦੇ ਵੱਖ-ਵੱਖ ਆਗੂਆਂ ਤੇ ਵਰਕਰਾਂ ਨੇ ਪਿੰਡ ਮਾੜੀ ਮੁਸਤਫ਼ਾ ਦੇ ਮਰਹੂਮ ਸਾਬਕਾ ਸਰਪੰਚ ਜਰਨੈਲ ਸਿੰਘ ਧਾਲੀਵਾਲ ਦੇ ਸਪੁੱਤਰਾਂ ਭਾਈ ਰਣਜੀਤ ਸਿੰਘ ਖ਼ਾਲਸਾ ਅਤੇ ਪ੍ਰਗਟ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਇਕੱਤਰ ਹੋ ਕੇ ਹੰਗਾਮੀ ਮੀਟਿੰਗ ਕੀਤੀ | ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਸਰਪੰਚ ਸਾਰੇ ਪਿੰਡ ਦਾ ਸਾਂਝਾ ਹੁੰਦਾ ਹੈ ਅਤੇ ਉਸ ਦਾ ਫ਼ਰਜ਼ ਹੈ ਕਿ ਨਗਰ ਦੀ ਏਕਤਾ ਅਤੇ ਭਲਾਈ ਲਈ ਕੰਮ ਕਰੇ, ਨਾ ਕਿ ਬੇਤੁਕੇ ਬਿਆਨਾਂ ਨਾਲ ਵਿਵਾਦ ਪੈਦਾ ਕਰੇ | ਅਕਾਲੀ ਆਗੂਆਂ ਨੇ ਸਾਫ਼ ਕਿਹਾ ਕਿ ਪਿੰਡ ਮਾੜੀ ਮੁਸਤਫ਼ਾ ਵਿਚ ਅਕਾਲੀ ਦਲ ਦਾ ਝੰਡਾ ਹਮੇਸ਼ਾ ਬੁਲੰਦ ਰਿਹਾ ਹੈ ਅਤੇ ਭਵਿੱਖ ਵਿਚ ਵੀ ਇਹ ਹੋਰ ਮਜ਼ਬੂਤੀ ਨਾਲ ਲਹਿਰਾਏਗਾ | ਅਕਾਲੀ ਆਗੂਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਜਿਹੜੀ ਪਾਰਟੀ ਗ੍ਰਾਮੀਣ ਖੇਤਰਾਂ ਦੀਆਂ ਨੀਂਹੀ ਲੋੜਾਂ ਨੂੰ ਪੂਰਾ ਕਰਦੀ ਆਈ ਹੈ, ਉਸ ਦੇ ਖ਼ਾਤਮੇ ਦੀ ਗੱਲ ਕਰਨਾ ਨਾ ਸਿਰਫ਼ ਗਲਤ ਹੈ, ਬਲਕਿ ਅਕਾਲੀ ਦਲ ਨੂੰ ਪਿਆਰ ਕਰਨ ਵਾਲੇ ਉਨ੍ਹਾਂ ਹਜ਼ਾਰਾਂ ਲੋਕਾਂ ਦਾ ਵੀ ਅਪਮਾਨ ਹੈ | ਆਗੂਆਂ ਨੇ ਕਿਹਾ ਕਿ ਅਜਿਹੇ ਬਿਆਨ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਹਨ ਪਰ ਪਿੰਡ ਵਾਸੀ ਕਦੇ ਵੀ ਆਪਣੇ ਸੱਚੇ ਪੰਥਕ ਤੇ ਵਿਕਾਸਕਾਰੀ ਦਲ ਨਾਲ ਵਿਸ਼ਵਾਸਘਾਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਜੜਾਂ ਪਿੰਡ ਮਾੜੀ ਮੁਸਤਫ਼ਾ ਵਿਚ ਬੋਹੜ ਦੀ ਤਰ੍ਹਾਂ ਬਹੁਤ ਹੀ ਮਜ਼ਬੂਤ ਹਨ, ਜਿਨ੍ਹਾਂ ਨੂੰ ਕੋਈ ਵੀ ਬਿਆਨ ਹਿਲਾ ਨਹੀਂ ਸਕਦਾ |

ਪਿਛਲੀ ਖ਼ਬਰ ਪਾਰਟੀ ਦੀ ਨਿਰਸਵਾਰਥ ਸੇਵਾ ਕਰਨ ਵਾਲੇ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਵੱਡੇ ਰੁਤਬੇ ਬਖ਼ਸ਼ੇ-ਜਥੇਦਾਰ... ਅਗਲੀ ਖ਼ਬਰ ਲਗਾਤਾਰ ਪੈ ਰਹੇ ਮੀਂਹ ਕਾਰਨ ਗਰੀਬ ਦਾ ਮਕਾਨ ਡਿੱਗਿਆ, ਮੁਆਵਜ਼ੇ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।