10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਾਰਟੀ ਦੀ ਨਿਰਸਵਾਰਥ ਸੇਵਾ ਕਰਨ ਵਾਲੇ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਵੱਡੇ ਰੁਤਬੇ ਬਖ਼ਸ਼ੇ-ਜਥੇਦਾਰ ਮਾਹਲਾ, ਚੀਦਾ <br/>

ਅਜੀਤ ਡੈਸਕ 02-09-2025
ਠੱਠੀ ਭਾਈ, 1 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀਆਂ ਲੰਮੀਆਂ ਸੇਵਾਵਾਂ ਨੂੰ ਹਮੇਸ਼ਾ ਵੱਡੇ ਮਾਣ ਨਾਲ ਯਾਦ ਕੀਤਾ ਜਾਂਦਾ ਹੈ ਅਤੇ ਜੋ ਆਗੂ ਸੱਚੇ ਦਿਲ ਨਾਲ ਪਾਰਟੀ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰਦੇ ਹਨ, ਉਨ੍ਹਾਂ ਨੂੰ ਸਦਾ ਹੀ ਯੋਗ ਸਨਮਾਨ ਮਿਲਦਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਸੀਨੀਅਰ ਅਕਾਲੀ ਆਗੂ ਨੰਬਰਦਾਰ ਕੁਲਜੀਤ ਸਿੰਘ ਚੀਦਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਬਣਾਏ ਜਾਣ 'ਤੇ ਪਾਰਟੀ ਲਈ ਮਾਣ ਵਾਲੀ ਗੱਲ ਕਰਾਰ ਦਿੰਦਿਆਂ ਪਿੰਡ ਚੀਦਾ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਨਾ ਸਿਰਫ਼ ਹਲਕਾ ਬਾਘਾ ਪੁਰਾਣਾ ਦੇ ਕਾਰਕੁਨਾਂ ਦੇ ਹੌਸਲੇ ਬੁਲੰਦ ਹੋਏ ਹਨ, ਸਗੋਂ ਅਕਾਲੀ ਦਲ ਦੇ ਹਰ ਇਕ ਸਿਪਾਹੀ ਨੂੰ ਹੋਰ ਤਰ੍ਹਾਂ ਜੁਟਣ ਦੀ ਪ੍ਰੇਰਨਾ ਮਿਲੀ ਹੈ | ਜਥੇਦਾਰ ਮਾਹਲਾ ਅਤੇ ਚੀਦਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਲੋਕਾਂ ਦੀ ਅਸਲ ਨੁਮਾਇੰਦਗੀ ਕਰਨ ਵਾਲੀ ਤਾਕਤ ਹੈ ਜਿਸ ਦਾ ਹਰ ਇਕ ਫ਼ੈਸਲਾ ਜਨਤਕ ਭਲਾਈ ਅਤੇ ਸਿੱਖ ਸਿਧਾਂਤਾਂ ਅਨੁਸਾਰ ਹੀ ਹੁੰਦਾ ਹੈ | ਇਸ ਮੌਕੇ ਸਰਕਲ ਠੱਠੀ ਭਾਈ ਦੇ ਪ੍ਰਧਾਨ ਐਡਵੋਕੇਟ ਪ੍ਰਦੀਪ ਸਿੰਘ ਕਿੰਗਰਾ ਸਰਪੰਚ ਠੱਠੀ ਭਾਈ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਸਮੇਂ ਕੋਰ ਕਮੇਟੀ ਮੈਂਬਰ ਯੂਥ ਆਗੂ ਸੁਖਜੀਤ ਸਿੰਘ ਮਾਹਲਾ, ਬੋਹੜ ਸਿੰਘ ਚੀਮਾ ਠੱਠੀ ਭਾਈ, ਜਥੇਦਾਰ ਆਤਮਾ ਸਿੰਘ ਚੀਦਾ, ਗੁਰਚਰਨ ਸਿੰਘ ਠੱਠੀ ਭਾਈ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨਾਲ ਜੁੜੀਆਂ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ <br/> ਅਗਲੀ ਖ਼ਬਰ ਸਰਪੰਚ ਵਲੋਂ ਅਕਾਲੀ ਦਲ ਦੇ ਖ਼ਾਤਮੇ ਸੰਬੰਧੀ ਦਿੱਤੇ ਬਿਆਨ ਤੋਂ ਬਾਅਦ ਬਾਘਾ ਪੁਰਾਣਾ ਹਲਕੇ 'ਚ ਗਰਮਾਈ ਸਿਆਸਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।