18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹਰੇਕ ਵਰਗ ਨੂੰ ਅੱਗੇ ਆ ਕੇ ਹੜ੍ਹ ਪੀੜਤਾਂ ਦੀ ਮਦਦ ਕਰਨੀ ਚਾਹੀਦੀ-ਗੈਰੀ ਕੰਬੋਜ

ਅਜੀਤ ਡੈਸਕ 04-09-2025
ਮੋਗਾ, 3 ਸਤੰਬਰ (ਅਸ਼ੋਕ ਬਾਂਸਲ)-ਇਸ ਵਾਰ ਪਈ ਭਾਰੀ ਬਾਰਿਸ਼ ਕਾਰਨ ਪਿੰਡਾਂ ਦੇ ਹਾਲਾਤ ਬਹੁਤ ਹੀ ਖ਼ਰਾਬ ਬਣੇ ਹੋਏ ਹਨ, ਕਈ ਲੋਕਾਂ ਦੇ ਘਰ ਉੱਜੜ ਗਏ ਅਤੇ ਜ਼ਮੀਨਾਂ ਬਰਬਾਦ ਹੋ ਗਈਆਂ ਅਤੇ ਬਿਮਾਰੀਆਂ ਕਾਰਨ ਲੋਕ ਤੜਫ਼ ਰਹੇ ਹਨ | ਪਰ ਪੰਜਾਬ ਸਰਕਾਰ ਕੁੰਭਕਰਨੀ ਦੀ ਨੀਂਦ ਸੁੱਤੀ ਪਈ ਹੈ | ਪੰਜਾਬ ਦੇ ਲੋਕ ਇੰਨਾ ਨੂੰ ਸਮਾਂ ਆਉਣ 'ਤੇ ਵਿਧਾਨ ਸਭਾ ਚੋਣਾਂ ਦੇ ਦੌਰਾਨ ਸਬਕ ਸਿਖਾਉਣਗੇ, ਪੰਜਾਬ ਨੂੰ ਜਾਣ ਬੁੱਝ ਕੇ ਪਾਣੀ ਦੀ ਮਾਰ ਨਾਲ ਤਬਾਹ ਕੀਤਾ ਜਾ ਰਿਹਾ ਹੈ | ਉਕਤ ਪ੍ਰਗਟਾਵਾ ਨੈਸ਼ਨਲ ਲੇਬਰ ਪਾਰਟੀ ਦੇ ਮੀਡੀਆ ਇੰਚਾਰਜ ਤੇ ਯੂਥ ਆਗੂ ਗੁਰਪ੍ਰੀਤ ਸਿੰਘ ਗੈਰੀ ਕੰਬੋਜ ਨੇ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਘਰਾਂ ਤੇ ਖੇਤਾਂ ਦਾ ਮੀਂਹ ਕਾਰਨ ਭਾਰੀ ਨੁਕਸਾਨ ਹੋਇਆ ਹੈ | ਇਸ ਲਈ ਜ਼ਰੂਰੀ ਹੈ ਕਿ ਉਨ੍ਹਾਂ ਇਲਾਕਿਆਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ | ਉਨ੍ਹਾਂ ਕਿਹਾ ਕੀ ਹਰੇਕ ਵਰਗ ਦੇ ਲੋਕ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ |
ਪਿਛਲੀ ਖ਼ਬਰ ਅੰਮਿ੍ਤ ਇਲੈੱਕਟ੍ਰੋਹੋਮਿਉਪੈਥਿਕ ਐਂਡ ਹੋਲਿਸਟਿਕ ਹੈਲਥ ਸੈਂਟਰ ਦਾ ਉਦਘਾਟਨ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਡਾ. ਹਰਜੋਤ ਕਮਲ ਨੇ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।