18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸਹਿਕਾਰੀ ਸਭਾ ਸੁਖਾਨੰਦ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ

ਅਜੀਤ ਡੈਸਕ 04-09-2025
ਠੱਠੀ ਭਾਈ, 3 ਸਤੰਬਰ (ਜਗਰੂਪ ਸਿੰਘ ਮਠਾੜੂ)-ਦੀ ਸੁਖਾਨੰਦ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮ: ਸੁਖਾਨੰਦ ਵਿਖੇ ਸੀ.ਆਰ.ਐਮ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿਚ ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਅਤੇ ਬਲਾਕ ਖੇਤੀਬਾੜੀ ਅਫ਼ਸਰ ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਭਾ ਦੇ ਕਿਸਾਨ ਮੈਂਬਰਾਂ ਨੂੰ ਝੋਨੇ ਦੀ ਫ਼ਸਲ 'ਚ ਆਉਣ ਵਾਲੀਆਂ ਬਿਮਾਰੀਆਂ ਬਾਰੇ ਦੱਸਿਆ ਗਿਆ | ਕੈਂਪ ਵਿਚ ਬਲਾਕ ਖੇਤੀਬਾੜੀ ਦਫ਼ਤਰ ਬਾਘਾ ਪੁਰਾਣਾ ਤੋਂ ਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਰਜਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਨੇ ਕਿਸਾਨਾਂ ਨੂੰ ਮੌਸਮ ਖ਼ਰਾਬ ਹੋਣ ਦੇ ਕਾਰਨ ਝੋਨੇ ਦੀ ਫ਼ਸਲ ਨੂੰ ਉੱਲੀ ਵਰਗੀਆਂ ਬਿਮਾਰੀਆਂ ਬਾਰੇ ਜਾਣੂੰ ਕਰਵਾਇਆ | ਇਸ ਮੌਕੇ ਆਏ ਹੋਏ ਖੇਤੀਬਾੜੀ ਅਧਿਕਾਰੀਆਂ ਨੂੰ ਸਭਾ ਦੇ ਸਕੱਤਰ ਬੋਹੜ ਸਿੰਘ ਬਰਾੜ ਅਤੇ ਸਭਾ ਦੇ ਪ੍ਰਧਾਨ ਦਰਸਨ ਸਿੰਘ ਬਰਾੜ ਨੇ ਜੀ ਆਇਆਂ ਆਖਿਆ | ਇਸ ਮੌਕੇ ਸਭਾ ਦੇ ਕਮੇਟੀ ਮੈਂਬਰ ਰਾਮ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ, ਜਗਸੀਰ ਸਿੰਘ ਧਾਲੀਵਾਲ ਅਤੇ ਸਭਾ ਦੇ ਕਰਮਚਾਰੀ ਭੁਪਿੰਦਰ ਸਿੰਘ, ਸੁਖਦਰਸ਼ਨ ਸਿੰਘ ਸੈਲਜਮੈਨ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬੀ. ਕੇ. ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਅਤੇ ਬਰਿੰਦਰ ਕੁਮਾਰ ਵਲੋਂ ਹੜ੍ਹ ਪੀੜਤ ਪਰਿਵਾਰਾਂ ਲਈ ਦਵਾਈਆਂ ਅਤੇ ਪਸ਼ੂਆਂ ਲਈ ਚਾਰੇ ਦਾ ਟਰੱਕ ਰਵਾਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।