18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਕਰੀਅਰ ਜੋਨ ਮੋਗਾ ਦੀ ਵਿਦਿਆਰਥਣ ਨੇ ਆਇਲਟਸ 'ਚੋਂ ਹਾਸਿਲ ਕੀਤੇ 6.5 ਬੈਂਡ

ਅਜੀਤ ਡੈਸਕ 04-09-2025
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਸੰਸਥਾ ਦੀ ਆਫ਼ਲਾਈਨ ਕਲਾਸ ਦੀ ਵਿਦਿਆਰਥਣ ਤਨੁਰੀਤ ਕੌਰ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 6.5, ਲਿਸਨਿੰਗ ਵਿਚੋਂ 6, ਸਪੀਕਿੰਗ ਵਿਚੋਂ 6.5, ਰਾਈਟਿੰਗ ਵਿਚੋਂ 6 ਅਤੇ ਓਵਰਆਲ 6.5 ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥਣ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥਣ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਸੰਤ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਸ਼ੁਰੂ ਅਗਲੀ ਖ਼ਬਰ ਡੀ.ਏ.ਵੀ. ਚੇਅਰਮੈਨ ਵਿਜੇ ਧੀਰ ਟਰੇਡ ਵਿੰਗ ਦੇ ਕੋਆਰਡੀਨੇਟਰ ਨਿਯੁਕਤ ਹੋਣ 'ਤੇ ਸਟਾਫ਼ ਨੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।