25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਬਾਘਾ ਪੁਰਾਣਾ ਹਲਕੇ ਦੇ ਪਿੰਡ ਸੇਖਾ ਕਲਾਂ ਵਿਖੇ ਕਈ ਗਰੀਬ ਪਰਿਵਾਰਾਂ ਦੇ ਡਿੱਗੇ ਮਕਾਨ <br/>

ਅਜੀਤ ਡੈਸਕ 05-09-2025
ਠੱਠੀ ਭਾਈ, 4 ਸਤੰਬਰ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਸੇਖਾ ਕਲਾਂ ਵਿਖੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਗਰੀਬ ਪਰਿਵਾਰਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ | ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਪਿੰਡ ਦੇ ਲਗਭਗ ਇਕ ਦਰਜਨ ਦੇ ਕਰੀਬ ਪਰਿਵਾਰਾਂ ਦੇ ਘਰਾਂ ਨੂੰ ਭਾਰੀ ਨੁਕਸਾਨ ਹੋਇਆ ਹੈ | ਕੁਝ ਘਰਾਂ ਦੀਆਂ ਛੱਤਾਂ ਡਿੱਗ ਪਈਆਂ ਹਨ, ਜਦ ਕਿ ਕਈ ਘਰਾਂ ਵਿਚ ਵੱਡੀਆਂ ਤਰੇੜਾਂ ਪੈ ਗਈਆਂ ਹਨ ਜੋ ਕਿਸੇ ਵੀ ਵੇਲੇ ਢਹਿ ਸਕਦੇ ਹਨ | ਇਸ ਕਾਰਨ ਪ੍ਰਭਾਵਿਤ ਪਰਿਵਾਰਾਂ ਨੂੰ ਸਿਰ 'ਤੇ ਛੱਤ ਲਈ ਭਾਰੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਿ੍ਤਕ ਸੁਖਦੇਵ ਸਿੰਘ ਸੁੱਖਾ ਦੀ ਪਤਨੀ ਸਰਬਜੀਤ ਕੌਰ ਨੇ ਅੱਖਾਂ ਭਰਦਿਆਂ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਘਰ ਵਿਚ ਕਮਾਉਣ ਵਾਲਾ ਕੋਈ ਨਹੀਂ ਉਨ੍ਹਾਂ ਦੇ ਘਰਾਂ ਵਿਚ ਪੈਦਾ ਹੋਇਆ ਨੁਕਸਾਨ ਲੱਖਾਂ ਰੁਪਏ ਤੱਕ ਪਹੁੰਚ ਗਿਆ ਹੈ, ਜਿਸ ਦੀ ਮੁਰੰਮਤ ਕਰਨਾ ਉਨ੍ਹਾਂ ਲਈ ਸੰਭਵ ਨਹੀਂ | ਪਿੰਡ ਸੇਖਾ ਕਲਾਂ ਦੇ ਸਰਪੰਚ ਦਰਸ਼ਨ ਸਿੰਘ ਸੋਹੀ ਨੇ ਬੋਹੜ ਸਿੰਘ ਪੁੱਤਰ ਗੁਰਦਿਆਲ ਸਿੰਘ, ਹਰਜੀਤ ਸਿੰਘ ਪੁੱਤਰ ਭਜਨ ਸਿੰਘ, ਗੁਰਮੇਲ ਸਿੰਘ ਪੁੱਤਰ ਤੇਲੂ ਸਿੰਘ, ਭੁਪਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ, ਚੰਦ ਪੇਂਟਰ ਪੁੱਤਰ ਗੰਗਾ ਸਿੰਘ, ਗੁਰਮੇਲ ਸਿੰਘ ਪੁੱਤਰ ਛੋਟੂ ਸਿੰਘ ਆਦਿ ਦਰਜਨ ਦੇ ਕਰੀਬ ਘਰ ਪੱਤਰਕਾਰਾਂ ਨੂੰ ਦਿਖਾਉਂਦਿਆਂ ਦੱਸਿਆ ਕਿ ਲਗਭਗ ਇਨ੍ਹਾਂ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਹਨ ਅਤੇ ਕੁਝ ਘਰਾਂ ਦੀਆਂ ਕੰਧਾਂ ਬੈਠ ਗਈਆਂ ਹਨ ਜਿਸ ਕਾਰਨ ਉਨ੍ਹਾਂ ਦੇ ਘਰ ਪਾਟ ਗਏ ਹਨ ਜੋ ਕਿਸੇ ਸਮੇਂ ਵੀ ਡਿੱਗ ਸਕਦੇ ਹਨ | ਸਰਪੰਚ ਸੋਹੀ ਅਤੇ ਗਰੀਬ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੀ ਤੁਰੰਤ ਮਦਦ ਕਰਦਿਆਂ ਯੋਗ ਮੁਆਵਜ਼ਾ ਜਾਰੀ ਕੀਤਾ ਜਾਵੇ ਤਾਂ ਜੋ ਉਹ ਮੁੜ ਸੁਰੱਖਿਅਤ ਢੰਗ ਨਾਲ ਛੱਤ ਹੇਠ ਰਹਿ ਸਕਣ |

ਪਿਛਲੀ ਖ਼ਬਰ ਮਹੰਤ ਬਾਬਾ ਸਾਧੂ ਸਿੰਘ ਖ਼ਾਲਸਾ ਨਮਿਤ ਗੁਰਦੁਆਰਾ ਹਰਿਗੋਬਿੰਦਸਰ ਸਾਹਿਬ ਠੱਠੀ ਭਾਈ ਵਿਖੇ ਸ਼ਰਧਾਂਜਲੀ ਸਮਾਗਮ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਵਿਸ਼ੇਸ਼ ਪੈਕੇਜ ਤੁਰੰਤ ਐਲਾਨੇ ਕੇਂਦਰ ਤੇ ਪੰਜਾਬ ਸਰਕਾਰ-ਬਹਿਰਾਮ ਕੇ, ਭੁੱਲਰ, ਉਸਮਾਨ ਵਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।