ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸੋਚ ਨੂੰ ਅਤੇ ਪਾਰਟੀ ਦੇ ਪੱਖ ਨੂੰ ਚੰਗੇ ਢੰਗ ਨਾਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਲਈ ਬੁਲਾਰੇ ਨਿਯੁਕਤ ਗਏ ਹਨ | ਜਿਸ ਵਿਚ ਮੁੱਖ ਬੁਲਾਰੇ ਸਿਆਸੀ ਖੇਤਰ ਲਈ ਅਤੇ ਮੁੱਖ ਬੁਲਾਰੇ ਧਾਰਮਿਕ ਖੇਤਰ ਲਈ ਨਿਯੁਕਤ ਕੀਤੇ ਗਏ ਹਨ | ਜਥੇ: ਕਰਨੈਲ ਸਿੰਘ ਪੀਰ ਮੁਹੰਮਦ ਜੋ ਕਿ ਹਲਕਾ ਮੋਗਾ ਦੇ ਅਬਜ਼ਰਵਰ ਵੀ ਹਨ ਤੇ ਸਾਬਕਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕਰਨ ਦਾ ਸਵਾਗਤ ਕਰਦੇ ਹਾਂ | ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸੀਨੀਅਰ ਆਗੂਆਂ ਭਾਈ ਜਗਰੂਪ ਸਿੰਘ ਚੀਮਾ, ਗੁਰਮੁਖ ਸਿੰਘ ਸੰਧੂ, ਡਾ. ਕਾਰਜ ਸਿੰਘ, ਗਗਨਦੀਪ ਸਿੰਘ ਰਿਆੜ, ਪ੍ਰਭਜੋਤ ਸਿੰਘ ਫ਼ਰੀਦਕੋਟ, ਹਰਭਿੰਦਰ ਸਿੰਘ ਸੰਧੂ, ਸੁਖਵਿੰਦਰ ਸਿੰਘ ਦੀਨਾਨਗਰ, ਸੁਖਚੈਨ ਸਿੰਘ ਸੰਤੂ ਵਾਲਾ, ਲਖਵਿੰਦਰ ਸਿੰਘ ਸੰਤੂ ਵਾਲਾ ਨੇ ਕਿਹਾ ਕਿ ਕਰਨੈਲ ਸਿੰਘ ਪੀਰ ਮੁਹੰਮਦ ਪਿਛਲੇ ਲੰਮੇ ਸਮੇਂ ਤੋ ਪੰਥਕ ਸਫਾ ਦੇ ਵਿਚਰਦੇ ਆ ਰਹੇ ਹਨ ਅਤੇ ਪਾਰਟੀ ਦਾ ਪੱਖ ਬਹੁਤ ਹੀ ਮਜ਼ਬੂਤੀ ਨਾਲ ਪੇਸ਼ ਕਰਦੇ ਹਨ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ |
ਕਰਨੈਲ ਸਿੰਘ ਪੀਰ ਮੁਹੰਮਦ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਬੁਲਾਰਾ ਨਿਯੁਕਤ ਕਰਨ ਦਾ ਫ਼ੈਸਲਾ ਬੇਹੱਦ ਸ਼ਲਾਘਾਯੋਗ- ਆਗੂ <br/>
ਅਜੀਤ ਡੈਸਕ
22-09-2025