01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਸਰਕਲ ਫ਼ਤਿਹਗੜ੍ਹ ਪੰਜਤੂਰ 'ਚ ਖ਼ੁਸ਼ੀ ਦੀ ਲਹਿਰ <br/>

ਅਜੀਤ ਡੈਸਕ 22-09-2025
ਫ਼ਤਿਹਗੜ੍ਹ ਪੰਜਤੂਰ , 21 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਪੁਨਰ ਸੁਰਜੀਤ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਅਤੇ ਸਿੱਖ ਕੌਂਸਲ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਵਲੋਂ ਪਾਰਟੀ ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਹਲਕਾ ਧਰਮਕੋਟ ਦੇ ਸਰਕਲ ਫ਼ਤਿਹਗੜ੍ਹ ਪੰਜਤੂਰ ਤੋਂ ਗੁਰਨਾਮ ਸਿੰਘ ਵਿਰਕ ਸਾਬਕਾ ਚੇਅਰਮੈਨ, ਜੋਗਿੰਦਰ ਸਿੰਘ ਪੱਪੂ ਕਾਹਨੇਵਾਲਾ, ਮਹਿੰਦਰ ਸਿੰਘ ਸਾਬਕਾ ਸਰਪੰਚ, ਦਿਲਬਾਗ ਸਿੰਘ ਹੈਪੀ ਭੁੱਲਰ, ਮਨਜੀਤ ਸਿੰਘ ਵਿਰਕ ਲਲਿਹਾਂਦੀ, ਬਲਜੀਤ ਸਿੰਘ ਥਿੰਦ ਆਈ.ਟੀ. ਵਿੰਗ, ਹਰਜੀਵਨਪਾਲ ਸਿੰਘ ਢਿੱਲੋਂ ਭੈਣੀ, ਸੁਖਜਿੰਦਰ ਸਿੰਘ ਭੈਣੀ ਸਾਬਕਾ ਸਰਪੰਚ, ਦਿਲਬਾਗ ਹੈਪੀ ਭੁੱਲਰ, ਹਰਦਿਆਲ ਸਿੰਘ ਸ਼ਾਹ ਵਾਲਾ, ਨੰਬਰਦਾਰ ਨਛੱਤਰ ਸਿੰਘ ਢੋਲਣੀਆਂ, ਜਸਵੰਤ ਸਿੰਘ ਕੜਾਹੇ ਵਾਲਾ ਸਾਬਕਾ ਸਰਪੰਚ, ਜਸਵਿੰਦਰ ਸਿੰਘ, ਨੰਬਰਦਾਰ ਕਾਰਜ ਸਿੰਘ ਸ਼ਾਹ ਵਾਲਾ, ਜਤਿੰਦਰ ਸਿੰਘ ਕੰਨੀਆਂ, ਦਲਜੀਤ ਸਿੰਘ, ਆਦਿ ਨੇ ਮੁਬਾਰਕ ਦਿੰਦਿਆਂ ਕਿਹਾ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਪਾਰਟੀ ਵਲੋਂ ਮੁੱਖ ਬੁਲਾਰਾ ਵਜੋਂ ਨਿਯੁਕਤ ਕਰਕੇ ਮੋਗੇ ਜ਼ਿਲੇ੍ਹ ਨੂੰ ਬਹੁਤ ਵੱਡਾ ਮਾਣ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਬਰਜਿੰਦਰ ਸਿੰਘ ਬਰਾੜ ਨੂੰ ਮੁੱਖ ਬੁਲਾਰਾ ਲਗਾਉਣਾ ਪਾਰਟੀ ਦੀ ਉਸਾਰੂ ਸੋਚ-ਕਪੂਰੇ <br/> ਅਗਲੀ ਖ਼ਬਰ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਬੁਲਾਰਾ ਨਿਯੁਕਤ ਕਰਨ ਦਾ ਫ਼ੈਸਲਾ ਬੇਹੱਦ ਸ਼ਲਾਘਾਯੋਗ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।