ਕਿਸ਼ਨਪੁਰਾ ਕਲਾਂ, 21 ਸਤੰਬਰ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ ਚੱਕ ਤਾਰੇ ਵਾਲਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਜਿਸ ਤਹਿਤ ਰਾਸ਼ਨ, ਦਵਾਈਆਂ ਅਤੇ ਪਸ਼ੂਆਂ ਲਈ ਚਾਰੇ ਆਦਿ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ | ਪ੍ਰਧਾਨ ਭੁੱਲਰ ਨੇ ਕਿਹਾ ਕਿ ਸਾਡੀ ਟੀਮ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੜ ਪ੍ਰਭਾਵਿਤ ਪਿੰਡਾਂ ਦੇ ਘਰ-ਘਰ ਜਾ ਕੇ ਕਿਸ ਕਿਸ ਵਸਤੂ ਦੀ ਲੋੜ ਹੈ ਉਹ ਨੋਟ ਕੀਤੀ ਜਾ ਰਹੀ ਹੈ ਤੇ ਆਉਣ ਵਾਲੇ ਦਿਨਾਂ ਅੰਦਰ ਇੱਕ ਇਕ ਕਰਕੇ ਪੂਰਾ ਕੀਤੀ ਜਾਵੇਗੀ | ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕੀਤੀ ਹੈ ਅਤੇ ਇਸ ਔਖੀ ਘੜੀ ਵਿਚ ਵੀ ਅਕਾਲੀ ਦਲ ਹੜ ਪ੍ਰਭਾਵਿਤ ਇਲਾਕਿਆਂ ਦੇ ਪੀੜਤ ਪਰਿਵਾਰਾਂ ਨਾਲ ਚਟਾਨ ਵਾਂਗ ਖੜਾ ਹੈ | ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ ਸੀਨੀਅਰ ਅਕਾਲੀ ਆਗੂ ਚੱਕ ਤਾਰੇਵਾਲਾ ਨੇ ਕਿਹਾ ਕਿ ਪਾਰਟੀ ਜੋ ਵੀ ਸੇਵਾ ਲਗਾਏਗੀ, ਮੈਂ ਉਸ 'ਤੇ ਡਟ ਕੇ ਪਹਿਰਾ ਦੇਵਾਂਗਾ ਅਤੇ ਆਪਣੇ ਵਲੋਂ ਹਰ ਸੰਭਵ ਸਹਾਇਤਾ ਕਰਦਾ ਆਇਆ ਹਾਂ ਅਤੇ ਕਰਦਾ ਰਹਾਂਗਾ ਇਸ ਮੌਕੇ ਸਰਕਲ ਪ੍ਰਧਾਨ ਪ੍ਰਭਜੀਤ ਗਿੱਲ ਵਲੋਂ ਆਏ ਹੋਏ ਪਤਵੰਤਿਆਂ ਨੂੰ ਜੀ ਆਇਆ ਆਖਦਿਆਂ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੇਲ ਸਿੰਘ ਸਿੱਧੂ ਧਰਮਕੋਟ, ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ, ਗੁਰਤੇਜ ਸਿੰਘ ਗਿੱਲ, ਪੰਚ ਜਗਦੀਪ ਸਿੰਘ ਢਿੱਲੋਂ, ਰਣਜੀਤ ਸਿੰਘ ਮੱਲ੍ਹੀ, ਗੁਰਤੇਜ ਸਿੰਘ ਧਾਲੀਵਾਲ, ਜਸਮੀਤ ਸਿੰਘ ਗਿੱਲ, ਪ੍ਰਭਦੇਵ ਸਿੰਘ ਗਿੱਲ, ਨਰਜੀਤ ਸਿੰਘ ਗਿੱਲ ਆਦਿ ਅਕਾਲੀ ਵਰਕਰ ਹਾਜ਼ਰ ਸਨ |