30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸੀਨੀਅਰ ਭਾਜਪਾ ਆਗੂ ਹਰਜੋਤ ਕਮਲ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲੀਣਾ ਵਿਖੇ ਪਹੁੰਚੇ <br/>

ਅਜੀਤ ਡੈਸਕ 22-09-2025
ਮੋਗਾ, ਨੱਥੂਵਾਲਾ ਗਰਬੀ, 21 ਸਤੰਬਰ (ਸੁਰਿੰਦਰਪਾਲ ਸਿੰਘ, ਨਵਦੀਪ ਸਿੰਘ)-ਬੀ.ਜੇ.ਪੀ. ਦੇ ਸੀਨੀਅਰ ਆਗੂ ਅਤੇ ਮੋਗਾ ਤੋਂ ਸਾਬਕਾ ਵਿਧਾਇਕ ਹਰਜੋਤ ਕਮਲ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲੀਣਾ ਵਿਖੇ ਹੋਏ ਨਤਮਸਤਕ ਹੋਏ | ਇਸ ਮੌਕੇ ਪਰਮ ਹੰਸ ਸੰਤ ਬਾਬਾ ਗੁਰਜੰਟ ਉਨ੍ਹਾਂ ਨੂੰ ਲੋਈ ਦੇ ਕੇ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਜੋਤ ਕਮਲ ਨੇ ਕਿਹਾ ਕਿ ਸ਼ਹੀਦਾਂ ਦੇ ਪਵਿੱਤਰ ਸਥਾਨ 'ਤੇ ਆ ਕੇ ਉਨ੍ਹਾਂ ਨੂੰ ਬਹੁਤ ਹੀ ਸਕੂਨ ਮਿਲਿਆ ਹੈ | ਇਸ ਸਮੇਂ ਉਨ੍ਹਾਂ ਦੇ ਨਾਲ ਸਤਨਾਮ ਸਿੰਘ, ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ, ਗੁਰਪ੍ਰੀਤ ਸਿੰਘ, ਹਤੇਸ਼ ਗੁਪਤਾ ਨੂੰ ਵੀ ਸੰਤ ਗੁਰਜੰਟ ਸਿੰਘ ਨੇ ਸਿਰੋਪਾਉ ਦੇ ਕੇ ਵਿਸ਼ੇਸ਼ ਸਨਮਾਨ ਕੀਤਾ |

ਪਿਛਲੀ ਖ਼ਬਰ ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋਂ ਵਲੋਂ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ 'ਚ ਮੱਸਿਆ ਦਾ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।