ਕਿਸ਼ਨਪੁਰਾ ਕਲਾਂ, 21 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਨੇੜਲੇ ਪਿੰਡ ਸੁਸਾਇਟੀ ਵਿਖੇ ਪ੍ਰਬੰਧਕ ਕਮੇਟੀ, ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 38 ਵਾ ਸਾਲਾਨਾ ਜੋੜ ਮੇਲਾ ਖ਼ਵਾਜਾ ਬਲੀ ਦਰਿਆ ਸਤਲੁਜ ਚੱਕ ਕੰਨੀਆਂ ਕਲਾਂ ਸੁਸਾਇਟੀ ਦੀ ਦਾਣਾ ਮੰਡੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਦੋ ਦਿਨਾਂ ਸਮਾਗਮਾਂ 'ਚ ਰਾਤਰੀ ਦੇ ਦੀਵਾਨ ਵੀ ਸਜਾਏ ਗਏ ਜਿਸ ਵਿਚ ਗਿਆਨੀ ਗੁਰਬਚਨ ਸਿੰਘ ਸ਼ੇਰਪੁਰੀ ਦੇ ਕਵੀਸ਼ਰੀ ਜਥਾ ਅਤੇ ਰਾਗੀ ਅੰਮਿ੍ਤਪਾਲ ਸਿੰਘ ਸਾਬਕਾ ਹਜ਼ੂਰੀ ਰਾਗੀ ਦੂਖ ਨਿਵਾਰਨ ਲੁਧਿਆਣਾ ਨੇ ਹਾਜ਼ਰੀ ਭਰੀ | ਅੱਜ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਸੰਤ ਬਾਬਾ ਜੀਵਨ ਸਿੰਘ ਬਗੀਚੀ ਖਡੂਰ ਸਾਹਿਬ ਵਾਲਿਆਂ ਨੇ ਗੁਰੂ ਘਰ ਦੀ ਮਹਿਮਾ ਉਸਤਤੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਦਿਆਂ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਸਟੇਜ ਸਕੱਤਰ ਦੀ ਸੇਵਾ ਭਾਈ ਗੁਰਬਚਨ ਸਿੰਘ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਪੰਚ ਜਗਦੀਪ ਸਿੰਘ ਢਿੱਲੋਂ, ਬਲਜੀਤ ਸਿੰਘ ਢਿੱਲੋਂ ਗੁਰਲਾਲ ਸਿੰਘ, ਹੀਰਾ ਸਿੰਘ ਆਦਿ ਸੇਵਾਦਾਰਾਂ ਵਲੋਂ ਸਹਿਯੋਗ ਦੇਣ ਵਾਲਿਆਂ ਸੰਗਤਾਂ ਦਾ ਧੰਨਵਾਦ ਕੀਤਾ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਪ੍ਰਬੰਧਕ ਕਮੇਟੀ ਵਲੋਂ ਆਏ ਹੋਏ ਸੰਤ ਮਹਾਂਪੁਰਸ਼ ਰਾਗੀ ਢਾਡੀ ਕਵੀਸ਼ਰੀ ਜਥਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਧਾਰਮਿਕ ਸਮਾਗਮ ਵਿਚ ਸਰਪੰਚ ਸੁਖਵਿੰਦਰ ਸਿੰਘ, ਪੰਚ ਜਗਦੀਪ ਸਿੰਘ ਢਿੱਲੋਂ, ਸਾਬਕਾ ਸਰਪੰਚ ਕਿ੍ਸ਼ਨ ਸਿੰਘ, ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ, ਪ੍ਰਭਦੇਵ ਸਿੰਘ ਗਿੱਲ, ਗੁਰਤੇਜ ਸਿੰਘ ਗਿੱਲ, ਚਰਨਜੀਤ ਸਿੰਘ ਗੋਰਾ ਬਰਾੜ, ਸੁਖਜੀਵਨ ਸਿੰਘ ਲਵਦੀਪ ਸਮਰਾ, ਗੁਰਵਿੰਦਰ ਸਿੰਘ, ਗਗਨ ਢਿੱਲੋਂ, ਗੁਰਜੀਤ ਸਿੰਘ, ਮਨਦੀਪ ਸਿੰਘ, ਜਸਮੀਤ ਸਿੰਘ ਗਿੱਲ, ਕਿਸਮਤ ਸਿੰਘ ਬਰਾੜ, ਨੰਬਰਦਾਰ ਭੁਪਿੰਦਰ ਸਿੰਘ ਰਾਜੂ, ਡਾ. ਮੱਸਾ ਸਿੰਘ, ਸੁਖਚੈਨ ਸਿੰਘ ਬਰਾੜ, ਗੁਰਪ੍ਰੀਤ ਸਿੰਘ ਬਰਾੜ, ਮੀਤ ਢਿੱਲੋਂ ਰਮਨ ਸੰਧੂ ਗੈਲ ਸਿੰਘ ਜਸ ਬਰਾੜ ਅਮਨਦੀਪ ਸਿੰਘ ਢਿੱਲੋਂ, ਸੁਖਜੀਵਨ ਸਿੰਘ ਸੁਰਜੀਤ ਸਿੰਘ, ਪ੍ਰਤਾਪ ਸਿੰਘ, ਜੋਗਾ ਸਿੰਘ, ਭੁਪਿੰਦਰ ਸਿੰਘ ਭਿੰਦਾ ਆਦਿ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ |