30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਕੰਪਿਊਟਰ ਅਧਿਆਪਕ ਤਨਖ਼ਾਹ ਨੂੰ ਤਰਸੇ-ਸੂਬਾ ਪ੍ਰਧਾਨ ਸ਼ਰਮਾ <br/>

ਅਜੀਤ ਡੈਸਕ 22-09-2025
ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਸਤੰਬਰ ਮਹੀਨਾ ਪੂਰਾ ਹੋਣ ਦੇ ਨੇੜੇ ਹੈ ਪਰ ਕੰਪਿਊਟਰ ਅਧਿਆਪਕਾਂ ਨੂੰ ਅਜੇ ਤੱਕ ਅਗਸਤ ਮਹੀਨੇ ਦੀ ਤਨਖ਼ਾਹ ਨਸੀਬ ਨਹੀਂ ਹੋਈ | ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੰਪਿਊਟਰ ਅਧਿਆਪਕ ਅਗਸਤ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਪਰੇਸ਼ਾਨ ਹਨ | ਉਨ੍ਹਾਂ ਕਿਹਾ ਬੱਚਿਆਂ ਦੀਆਂ ਫ਼ੀਸਾਂ, ਬਜ਼ੁਰਗ ਮਾਪਿਆਂ ਦੀਆਂ ਦਵਾਈਆਂ ਅਤੇ ਮਕਾਨ ਕਰਜ਼ਿਆਂ ਦੀ ਕਿਸ਼ਤਾਂ ਟੁੱਟ ਜਾਣ ਕਾਰਨ ਕੰਪਿਊਟਰ ਅਧਿਆਪਕ ਮਾਨਸਿਕ ਪਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ | ਜਥੇਬੰਦੀ ਨੇ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਦੀਆਂ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨਦਾਸ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਮੀਤ ਸਿੰਘ ਝੋਰੜਾ, ਸੰਯੁਕਤ ਸਕੱਤਰ ਅਮਨਦੀਪ ਮਾਛੀਕੇ, ਵਿੱਤ ਸਕੱਤਰ ਗੁਰਸ਼ਰਨ ਸਿੰਘ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਵਿਚ ਮਰਜ਼ ਕਰ ਕੇ ਸਰਕਾਰ ਆਪਣਾ ਕੰਪਿਊਟਰ ਅਧਿਆਪਕਾਂ ਨਾਲ ਕੀਤਾ ਵਾਅਦਾ ਪੂਰਾ ਕਰੇ | ਇਸ ਸਮੇਂ ਜਗਜੀਤ ਸਿੰਘ ਰਣੀਆਂ, ਅਮਰਦੀਪ ਸਿੰਘ ਬੁੱਟਰ, ਸਵਰਨਜੀਤ ਸਿੰਘ ਭਗਤਾ, ਨਰਿੰਦਰ ਸਿੰਘ, ਮਧੂ ਬਾਲਾ, ਮਮਤਾ ਕੌਸ਼ਲ ਆਦਿ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਯੱਗ ਤੇ ਬਰਸੀ ਸਮਾਗਮ 'ਚ ਲੱਖਾਂ ਦੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ <br/> ਅਗਲੀ ਖ਼ਬਰ ਸੁਸਾਇਟੀ ਦੀ ਦਾਣਾ ਮੰਡੀ 'ਚ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।