30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸਾਬਕਾ ਕੇਂਦਰੀ ਹਥਿਆਰਬੰਦ ਪੁਲਿਸ ਬਲ ਐਸੋਸੀਏਸ਼ਨ ਮੋਗਾ ਵਿਧਵਾਵਾਂ ਨੂੰ ਆ ਰਹੀਆਂ ਸਮੱਸਿਆਵਾਂ ਨਾਲ ਲੜੇਗੀ-ਜਟਾਣਾ, ਕਲਿਆਣ

ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਜਟਾਣਾ ਮਾੜੀ ਮੁਸਤਫ਼ਾ ਅਤੇ ਚੇਅਰਮੈਨ ਗੁਰਚਰਨ ਸਿੰਘ ਕਲਿਆਣ ਠੱਠੀ ਭਾਈ | <br/> 22-09-2025
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)-ਸਾਬਕਾ ਕੇਂਦਰੀ ਹਥਿਆਰਬੰਦ ਪੁਲਿਸ ਬਲ ਪਰਸਨਲ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪੀ.ਐਸ. ਸੰਧੂ ਦੀ ਰਹਿਨੁਮਾਈ ਹੇਠ ਐਸੋਸੀਏਸ਼ਨ ਦੇ ਵਿਸਥਾਰ ਲਈ ਹੰਗਾਮੀ ਮੀਟਿੰਗ ਐਸੋਸੀਏਸ਼ਨ ਦੇ ਸਰਗਰਮ ਮੈਂਬਰਾਂ ਗੁਰਚਰਨ ਸਿੰਘ ਠੱਠੀ ਭਾਈ ਅਤੇ ਚਰਨਜੀਤ ਸਿੰਘ ਜਟਾਣਾ ਮਾੜੀ ਮੁਸਤਫ਼ਾ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਦੇਸ਼ ਕੌਮ ਲਈ ਸੇਵਾਵਾਂ ਨਿਭਾ ਚੁੱਕੇ ਵੱਖ-ਵੱਖ ਯੂਨਿਟਾਂ ਦੇ ਸੇਵਾ ਮੁਕਤ ਸੈਨਿਕਾਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਨਿਛਾਵਰ ਕਰਨ ਵਾਲੇ ਸੈਨਿਕਾਂ ਦੀਆਂ ਵਿਧਵਾ ਹੋ ਚੁੱਕੀਆਂ ਔਰਤਾਂ ਦੀ ਭਲਾਈ ਲਈ ਸਮਾਜਿਕ ਤੇ ਵੈੱਲਫੇਅਰ ਪੱਧਰ 'ਤੇ ਅਨੇਕਾਂ ਫ਼ੈਸਲੇ ਵੀ ਲਏ ਗਏ | ਇਸ ਮੌਕੇ ਐਸੋਸੀਏਸ਼ਨ ਦੀ ਮੋਗਾ ਜਥੇਬੰਦੀ ਦੇ ਚੇਅਰਮੈਨ ਗੁਰਚਰਨ ਸਿੰਘ ਕਲਿਆਣ ਠੱਠੀ ਭਾਈ ਅਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਜਟਾਣਾ ਮਾੜੀ ਮੁਸਤਫ਼ਾ ਵਲੋਂ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਗਿਆ ਕਿ ਸੇਵਾ ਮੁਕਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਪੈਨਸ਼ਨ, ਤੰਦਰੁਸਤੀ, ਨੌਕਰੀ ਦੇ ਮੌਕੇ, ਬੱਚਿਆਂ ਦੀ ਪੜ੍ਹਾਈ ਅਤੇ ਸਰਕਾਰੀ ਸਕੀਮਾਂ ਦੇ ਲਾਭਾਂ ਤੱਕ ਪਹੁੰਚ ਕਰਨ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸੇ ਤਰ੍ਹਾਂ ਸੈਨਿਕਾਂ ਦੀਆਂ ਵਿਧਵਾਵਾਂ ਲਈ ਵੀ ਵਿੱਤੀ ਸਹਾਇਤਾ, ਮੈਡੀਕਲ ਸਹੂਲਤਾਂ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ | ਸਾਬਕਾ ਸੈਨਿਕਾਂ ਨੇ ਸਰਕਾਰਾਂ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਸਰਹੱਦਾਂ 'ਤੇ ਦੇਸ਼ ਦੀ ਰੱਖਿਆ ਲਈ ਸਮਰਪਿਤ ਕੀਤੇ, ਇਸ ਲਈ ਸਰਕਾਰ ਵਲੋਂ ਉਨ੍ਹਾਂ ਨੂੰ ਯੋਗ ਸਨਮਾਨ ਅਤੇ ਸੁਵਿਧਾਵਾਂ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ | ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਐਸੋਸੀਏਸ਼ਨ ਵਲੋਂ ਜਲਦ ਹੀ ਇਕ ਵੱਡਾ ਜ਼ਿਲ੍ਹਾ ਪੱਧਰੀ ਸਮਾਗਮ ਕਰਕੇ ਸਾਬਕਾ ਸੈਨਿਕਾਂ ਦੀਆਂ ਮੰਗਾਂ ਨੂੰ ਇਕੱਠਾ ਕਰਕੇ ਸਰਕਾਰ ਤੱਕ ਪਹੁੰਚਾਇਆ ਜਾਵੇਗਾ |

ਪਿਛਲੀ ਖ਼ਬਰ ਭਾਜਪਾ ਇਕਾਈ ਸਮਾਲਸਰ ਵਲੋਂ ਜੱਜ ਸਿੰਘ ਨੂੰ ਮੰਡਲ ਪ੍ਰਧਾਨ ਬਣਾਉਣ ਲਈ ਸਹਿਮਤੀ <br/> ਅਗਲੀ ਖ਼ਬਰ ਸੈਂਟਰ ਪੱਧਰੀ ਖੇਡਾਂ 'ਚ ਲੰਗੇਆਣਾ ਸਕੂਲ ਦੇ ਬੱਚਿਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।