30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਭਾਜਪਾ ਇਕਾਈ ਸਮਾਲਸਰ ਵਲੋਂ ਜੱਜ ਸਿੰਘ ਨੂੰ ਮੰਡਲ ਪ੍ਰਧਾਨ ਬਣਾਉਣ ਲਈ ਸਹਿਮਤੀ <br/>

ਅਜੀਤ ਡੈਸਕ 22-09-2025
ਸਮਾਲਸਰ, 21 ਸਤੰਬਰ (ਗੁਰਜੰਟ ਕਲਸੀ ਲੰਡੇ)-ਅੱਜ ਸਮਾਲਸਰ ਪਿੰਡ ਵਿਚ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਹਰਵਿੰਦਰ ਸਿੰਘ ਧਾਲੀਵਾਲ ਸਮਾਲਸਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਹਲਕਾ ਬਾਘਾ ਪੁਰਾਣਾ ਤੋਂ ਬੀ.ਜੇ.ਪੀ. ਦੇ ਸੀਨੀਅਰ ਆਗੂ ਵਿਜੇ ਸ਼ਰਮਾ ਵੀ ਹਾਜ਼ਰ ਸਨ | ਇਸ ਮੌਕੇ ਬੀ.ਜੇ.ਪੀ. ਦੇ ਹਾਜ਼ਰ ਸਰਗਰਮ ਵਰਕਰਾਂ ਮੰਡਲ ਪ੍ਰਧਾਨ ਚਮਨ ਲਾਲ, ਮੰਡਲ ਪ੍ਰਧਾਨ ਕੁਲਵੰਤ ਸਿੰਘ ਆਦੀਵਾਲ, ਰਾਜ ਸਿੰਘ ਸਬਜ਼ ਵਾਲੇ, ਸਿਕੰਦਰ ਸਿੰਘ, ਹੰਸਾ ਸਿੰਘ, ਪੰਚ ਤਰਸੇਮ ਸਿੰਘ, ਮੱਖਣ ਸਿੰਘ, ਦੀਪਕ ਸਿੰਘ, ਰਾਜਾ ਸਿੰਘ, ਮਿੱਠੂ ਸਿੰਘ, ਮਾਤਾ ਸੀਤੋ, ਹਰਬੰਸ ਕੌਰ, ਪ੍ਰਵੀਨ ਕੌਰ, ਵੀਰਪਾਲ ਕੌਰ, ਕੁਲਵਿੰਦਰ ਕੌਰ ਆਦਿ ਨੇ ਜੱਜ ਸਿੰਘ ਨੂੰ ਸਮਾਲਸਰ ਦਾ ਮੰਡਲ ਪ੍ਰਧਾਨ ਬਣਾਉਣ ਲਈ ਸਹਿਮਤੀ ਪ੍ਰਗਟਾਈ | ਇਸ ਮੌਕੇ ਬੀ.ਜੇ.ਪੀ. ਦੇ ਹਾਜ਼ਰ ਸੀਨੀਅਰ ਆਗੂ ਵਿਜੇ ਸ਼ਰਮਾ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਧਾਨ ਹਰਜੋਤ ਕੰਵਲ ਨੂੰ ਇਸ ਬਾਰੇ ਜਾਣਕਾਰੀ ਦੇਣਗੇ ਅਤੇ ਜਲਦੀ ਹੀ ਜੱਜ ਸਿੰਘ ਨੂੰ ਮੰਡਲ ਪ੍ਰਧਾਨ ਨਿਯੁਕਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਸਾਬਕਾ ਕੇਂਦਰੀ ਹਥਿਆਰਬੰਦ ਪੁਲਿਸ ਬਲ ਐਸੋਸੀਏਸ਼ਨ ਮੋਗਾ ਵਿਧਵਾਵਾਂ ਨੂੰ ਆ ਰਹੀਆਂ ਸਮੱਸਿਆਵਾਂ ਨਾਲ ਲੜੇਗੀ-ਜਟਾਣਾ, ਕਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।