30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 22-09-2025
ਕਿਸ਼ਨਪੁਰਾ ਕਲਾਂ, 21 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਤੇ ਅੰਤਿਮ ਵੇਲੇ ਸੰਗਤਾਂ ਵਲੋਂ ਸਰੋਵਰ ਵਿਚ ਇਸ਼ਨਾਨ ਕੀਤਾ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਅੰਗਰੇਜ਼ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਰੋਹਿਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਅਤੇ ਕਥਾ ਵਾਚਕ ਭਾਈ ਅਰਜਿੰਦਰ ਸਿੰਘ ਨੇ ਹੁਕਮਨਾਮੇ ਦੀ ਕਥਾ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ | ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ | ਅੰਤ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਮਾਨ ਨੇ ਰਾਗੀ ਜਥੇ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਆਈਆਂ ਤੇ ਆਈਆ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਪ੍ਰਧਾਨ ਅਜਮੇਰ ਸਿੰਘ ਮਾਨ, ਇਕਬਾਲ ਸਿੰਘ ਮਾਨ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਮਲਕੀਤ ਸਿੰਘ ਮੀਤ ਗ੍ਰੰਥੀ, ਈਸ਼ਵਰ ਸਿੰਘ ਆੜ੍ਹਤੀਆ, ਗੁਰਮੀਤ ਸਿੰਘ ਰਾਜਾ ਮੱਟੂ, ਜਗਤਾਰ ਸਿੰਘ ਸਾਗੂ, ਮਾਸਟਰ ਸੁਦਰਸ਼ਨ ਸਿੰਘ, ਬਾਬਾ ਰਾਮ ਰਤਨ ਸਿੰਘ, ਦਰਸ਼ਨ ਸਿੰਘ, ਹਰਭਜਨ ਸਿੰਘ ਬਾਬਾ, ਬਲਜਿੰਦਰ ਸਿੰਘ, ਕੁਲਵੰਤ ਸਿੰਘ ਕੰਤਾ, ਜਿੰਦਰ ਸਿੰਘ, ਪ੍ਰਧਾਨ ਅਵਤਾਰ ਸਿੰਘ ਮਾਨ, ਜਸਪ੍ਰੀਤ ਸਿੰਘ ਜੱਸੀ, ਗੁਰਮੀਤ ਸਿੰਘ ਲਾਡੀ, ਜਗਤਾਰ ਸਿੰਘ ਸਾਗੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੱਧਨੀ ਕਲਾਂ ਤੋਂ 40 ਵਿਅਕਤੀ ਸਮੇਤ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਭਾਜਪਾ ਇਕਾਈ ਸਮਾਲਸਰ ਵਲੋਂ ਜੱਜ ਸਿੰਘ ਨੂੰ ਮੰਡਲ ਪ੍ਰਧਾਨ ਬਣਾਉਣ ਲਈ ਸਹਿਮਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।