11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਔਰਤ ਸਮੇਤ 2 ਜਾਣਿਆ ਨੂੰ 100 ਗਰਾਮ ਹੈਰੋਇਨ ਸਮੇਤ ਕੀਤਾ ਕਾਬੂ

ਅਜੀਤ ਡੈਸਕ 23-09-2025
ਮੋਗਾ, 22 ਸਤੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਧਰਮਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇਕ ਔਰਤ ਸਮੇਤ ਦੋ ਜਾਣਿਆਂ ਨੂੰ 100 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਇਸ ਸਬੰਧੀ ਡੀ. ਐਸ. ਪੀ. ਧਰਮਕੋਟ ਰਮਨਦੀਪ ਸਿੰਘ ਨੇ ਦੱਸਿਆ ਕਿ ਜਦ ਥਾਣਾ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਗੁਰਬਿੰਦਰ ਸਿੰਘ ਇੰਚਾਰਜ ਚੌਂਕੀ ਕਿਸ਼ਨਪੁਰਾ ਕਲਾਂ ਪੁਲਿਸ ਪਾਰਟੀ ਸਮੇਤ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਚੰਦ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਅੰਮੀਵਾਲਾ ਅਤੇ ਕੁਲਦੀਪ ਕੌਰ ਉਰਫ ਮੋਟੋ ਪਤਨੀ ਸੁੱਖਾ ਸਿੰਘ ਵਾਸੀ ਮੂਲੇਵਾਲ ਅਰਾਈਆਂ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਿਧਵਾਂ ਬੇਟ ਵਲੋਂ ਆ ਰਹੇ ਹਨ ਤਾਂ ਪੁਲਿਸ ਟੀਮ ਨੇ ਮਿਲੀ ਸੂਚਨਾ ਦੇ ਆਧਾਰ 'ਤੇ ਜਦੋਂ ਕਿਸ਼ਨਪੁਰਾ ਖੁਰਦ ਕੋਲ ਨਾਕਾਬੰਦੀ ਕੀਤੀ ਤਾਂ ਉਕਤ ਦੋਵਾਂ ਨੂੰ 100 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਅਤੇ ਉਨ੍ਹਾਂ ਖਿਲਾਫ ਥਾਣਾ ਧਰਮਕੋਟ ਵਿਚ ਅੰਡਰ ਸੈਕਸ਼ਨ 21, 61, 85 ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਉਨ੍ਹਾਂ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਕਿ ਇਹ ਹੈਰੋਇਨ ਉਨ੍ਹਾਂ ਗੁਰਬਚਨ ਸਿੰਘ ਉਰਫ ਬਿੱਟੂ ਵਾਸੀ ਸਿਧਵਾਂ ਜ਼ਿਲ੍ਹਾ ਤਰਨਤਾਰਨ ਤੋਂ ਖਰੀਦੀ ਹੈ ਤਾਂ ਉਸ ਨੂੰ ਵੀ ਇਸ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ | ਡੀ. ਐਸ. ਪੀ. ਰਮਨਦੀਪ ਸਿੰਘ ਨੇ ਦੱਸਿਆ ਕਿ ਗਿ੍ਫਤਾਰ ਕੀਤੀ ਅÏਰਤ ਤੇ ਮਰਦ ਨੂੰ ਅਦਾਲਤ ਪੇਸ਼ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ | ਇਸ ਮੌਕੇ ਉਨ੍ਹਾਂ ਨਾਲ ਇੰਸਪੈਕਟਰ ਗੁਰਮੇਲ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਨ 'ਤੇ ਸੰਤ ਬਾਬਾ ਅਜਮੇਰ ਸਿੰਘ ਰ... ਅਗਲੀ ਖ਼ਬਰ ਮੋਗਾ ਦੇ 3 ਖਿਡਾਰੀ ਪੰਜਾਬ ਸੀਨੀਅਰ ਮੈਨਜ਼ ਟੀਮ ਲਈ ਚੁਣੇ ਗਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।