08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਆਰੰਭੇ ਰਾਹਤ ਕਾਰਜਾਂ ਦੀ ਪੰਜਾਬ ਭਰ ਵਿਚ ਚਰਚਾ-ਡੱਲਾ <br/>

ਅਜੀਤ ਡੈਸਕ 24-09-2025
ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ ਦਿਨੀਂ ਪੰਜਾਬ ਵਿਚ ਆਏ ਹੜ੍ਹਾਂ ਦੇ ਪਾਣੀ ਨਾਲ ਪੰਜਾਬ ਵਿਚ ਲੋਕਾਂ ਦੀ ਜਾਨ ਮਾਨ ਦਾ ਵੱਡਾ ਨੁਕਸਾਨ ਹੋਇਆ ਹੈ | ਦਰਿਆਵਾਂ ਦੇ ਨੇੜਲੇ ਇਲਾਕਿਆਂ ਦੇ ਕਿਸਾਨਾਂ ਦੀਆਂ ਫਸਲਾਂ, ਪਸ਼ੂਆਂ ਅਤੇ ਘਰਾਂ ਨੂੰ ਪਾਣੀ ਨੇ ਤਹਿਸ ਨਹਿਸ ਕਰਕੇ ਰੱਖ ਦਿੱਤਾ | ਜਿਸ ਦਿਨ ਤੋਂ ਦਰਿਆਵਾਂ ਦੇ ਚੜ੍ਹੇ ਹੋਏ ਪਾਣੀ ਨੇ ਪੰਜਾਬ ਵਿਚ ਕਹਿਰ ਸ਼ੁਰੂ ਕੀਤਾ ਸੀ ਉਸੇ ਦਿਨ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਲੋਕਾਂ ਦੇ ਦੁੱਖ ਦਰਦ ਸੁਣ ਕੇ ਉਨ੍ਹਾਂ ਦੀ ਹਰ ਸੰਭਵ ਮਦਦ ਕਰ ਰਹੇ ਹਨ | ਉਨ੍ਹਾਂ ਦੀ ਇਸ ਸੇਵਾ ਭਾਵਨਾ ਦੀ ਚਰਚਾ ਪੰਜਾਬ ਭਰ ਵਿਚ ਹੀ ਨਹੀਂ ਬਲਕਿ ਦੇਸ਼ ਵਿਦੇਸ਼ ਵਿਚ ਵਸੇ ਪੰਜਾਬੀਆਂ ਵਿਚ ਵੀ ਹੋ ਰਹੀ ਹੈ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ ਨੇ ਕਰਦਿਆਂ ਕਿਹਾ ਕਿ ਬਾਦਲ ਦੇ ਇਨ੍ਹਾਂ ਯਤਨਾਂ ਨੇ ਪੰਜਾਬ ਭਰ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਚਰਚਾ ਛੇੜ ਦਿੱਤੀ ਹੈ ਕਿ ਅਸਲ ਵਿਚ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਹੈ |

ਪਿਛਲੀ ਖ਼ਬਰ ਭਾਜਪਾ ਦੀ ਜੀ.ਐਸ.ਟੀ. ਸੁਧਾਰ ਟੀਮ ਨੇ ਮੋਗਾ ਜ਼ਿਲ੍ਹੇ 'ਚ ਜਨ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ <br/> ਅਗਲੀ ਖ਼ਬਰ ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਨੇ ਨਾਜਾਇਜ਼ ਸੁਸਾਇਟੀ ਦੇ ਦਫ਼ਤਰ ਨੂੰ ਕਰਵਾਇਆ ਕਬਜ਼ਾ ਮੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।