08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸੰਤ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ 12ਵੀਂ ਬਰਸੀ ਭਲਕੇ <br/>

ਅਜੀਤ ਡੈਸਕ 24-09-2025
ਕਿਸ਼ਨਪੁਰਾ ਕਲਾਂ, 23 ਸਤੰਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ 12ਵੀਂ ਬਰਸੀ 25 ਸਤੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਅਕਾਲਸਰ ਸਾਹਿਬ ਦੂਖ ਨਿਵਾਰਨ ਪਿੰਡ ਜੀਂਦੜਾ ਵਿਖੇ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ ਦੀ ਅਗਵਾਈ ਹੇਠ ਮਨਾਈ ਜਾ ਰਹੀ ਹੈ | ਬਰਸੀ ਸਮਾਗਮਾਂ ਸੰਬੰਧੀ ਚੇਅਰਮੈਨ ਜਸਵੰਤ ਸਿੰਘ ਭੁੱਲਰ, ਚੇਅਰਮੈਨ ਗੁਰਨਾਮ ਸਿੰਘ ਭੁੱਲਰ ਅਤੇ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ ਨੇ ਦੱਸਿਆ ਕਿ 13 ਸਤੰਬਰ ਤੋਂ ਅਖੰਡ ਪਾਠਾਂ ਦੀਆਂ ਲੜੀਆਂ ਆਰੰਭ ਹਨ ਜਿਨ੍ਹਾਂ ਦੇ ਭੋਗ 25 ਸਤੰਬਰ ਨੂੰ ਪਾਏ ਜਾਣਗੇ ਉਪਰੰਤ ਦੀਵਾਨ ਸਜਾਏ ਜਾਣਗੇ | ਜਿਸ ਵਿਚ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਅਤੇ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਵਾਲੇ ਤੇ ਹੋਰ ਉੱਚ ਕੋਟੀ ਦੇ ਰਾਗੀ ਢਾਡੀ ਜੱਥੇ ਗਿਆਨੀ ਬਲਬੀਰ ਸਿੰਘ ਪਾਰਸ ਅਤੇ ਇਲਾਕੇ ਦੇ ਸੰਤ ਮਹਾਂਪੁਰਸ਼ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਚੇਅਰਮੈਨ ਜਸਵੰਤ ਸਿੰਘ ਭੁੱਲਰ, ਚੇਅਰਮੈਨ ਗੁਰਨਾਮ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ ਨੇ ਦੱਸਿਆ ਕਿ ਬਰਸੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹਨ | ਇਸ ਮੌਕੇ ਭਾਈ ਜਸਵੰਤ ਸਿੰਘ ਬੋਪਾਰਾਏ, ਡਾਕਟਰ ਕਾਰਜ ਸਿੰਘ ਕਪੂਰਥਲਾ ਵਾਲੇ, ਸਾਬਕਾ ਸਰਪੰਚ ਅੰਗਰੇਜ਼ ਸਿੰਘ, ਰਾਜਦੀਪ ਸਿੰਘ ਤੇ ਪ੍ਰਭਜੋਤ ਸਿੰਘ ਭੁੱਲਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੈਰੋਂ ਸਰਵੇ ਬੰਨ੍ਹ ਜ਼ਮੀਨ ਮਾਲਕੀ ਜਾਂ ਸਰਕਾਰੀ ਜ਼ਮੀਨ ਮੁਤਾਬਕ ਲਾਇਆ ਜਾਵੇ-ਇਲਾਕਾ ਨਿਵਾਸੀ ਅਗਲੀ ਖ਼ਬਰ ਭਾਜਪਾ ਦੀ ਜੀ.ਐਸ.ਟੀ. ਸੁਧਾਰ ਟੀਮ ਨੇ ਮੋਗਾ ਜ਼ਿਲ੍ਹੇ 'ਚ ਜਨ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।