08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

ਅਜੀਤ ਡੈਸਕ 24-09-2025
ਅਜੀਤਵਾਲ, 23 ਸਤੰਬਰ (ਹਰਦੇਵ ਸਿੰਘ ਮਾਨ)-ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਬਾਬਾ ਫ਼ਰੀਦ ਜੀ ਦਾ ਜਨਮ ਦਿਵਸ 'ਵਿਸ਼ਵ ਪੰਜਾਬੀ ਦਿਵਸ' ਵਜੋਂ ਮਨਾਇਆ ਗਿਆ | ਇਸ ਦੌਰਾਨ ਅਲੱਗ-ਅਲੱਗ ਵਿਦਿਆਰਥੀ ਗਰੁੱਪਾਂ 'ਚ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਮੁੱਖ ਤੌਰ 'ਤੇ ਗੀਤ, ਪੋਸਟਰ ਮੇਕਿੰਗ ਅਤੇ ਕੈਲਗਰਾਫ਼ੀ ਐਲੀਮੈਂਟਰੀ ਅਤੇ ਮਿਡਲ ਗਰੁੱਪ, ਭਾਸ਼ਣ ਅਤੇ ਕਵਿਤਾ ਗਾਇਣ ਕੀਤਾ ਗਿਆ | ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਗਰੁੱਪ ਵਿਚ ਕਵਿਤਾ ਅਤੇ ਪਾਠ ਜੂਨੀਅਰ ਤੇ ਕਿੰਡਰ ਗਾਰਡਨ ਗਰੁੱਪ ਵਿਚ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ 'ਤੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਦੌਰਾਨ ਪੰਜਾਬੀ ਭਾਸ਼ਾ ਦੇ ਸੁਹਜ ਨੂੰ ਪੇਸ਼ ਕਰਦੇ ਮੁਹਾਵਰਿਆਂ ਅਤੇ ਕਹਾਵਤਾਂ ਬਾਰੇ ਵਿਦਿਆਰਥੀਆਂ ਵਿਚ ਵਿਸ਼ੇਸ਼ ਮੁਕਾਬਲਾ ਕਰਵਾਇਆ ਗਿਆ | ਵਿਸ਼ਵ ਪੰਜਾਬੀ ਦਿਵਸ ਦੇ ਮੌਕੇ ਬੋਲਦਿਆਂ ਸਕੂਲ ਦੇ ਪਿ੍ੰਸੀਪਲ ਰੀਨਾ ਜੈਦਿਕਾ ਅਤੇ ਵਾਈਸ ਪਿ੍ੰਸੀਪਲ ਬੇਅੰਤ ਬਾਵਾ ਨੇ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਪਹਿਚਾਣ ਹੈ, ਪੰਜਾਬੀ ਨੂੰ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਅਪਣਾਉਣ ਅਤੇ ਨਵੀਂ ਪੀੜ੍ਹੀ ਨੂੰ ਪੰਜਾਬੀ ਸਿੱਖਣ ਲਈ ਪ੍ਰੇਰਿਤ ਕਰਨ | ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦਾ ਜਨਮ ਦਿਵਸ ਪੂਰੀ ਦੁਨੀਆ ਵਿਚ ਪੰਜਾਬੀਅਤ ਦੀਆਂ ਜੜ੍ਹਾਂ ਮਜ਼ਬੂਤ ਕਰਨ ਦਾ ਪ੍ਰਤੀਕ ਵੀ ਮੰਨਿਆ ਜਾਵੇਗਾ | ਇਸ ਮੌਕੇ ਪ੍ਰੈਜ਼ੀਡੈਂਟ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂ.ਐਸ.ਏ. ਹਾਜ਼ਰ ਸਨ |

ਪਿਛਲੀ ਖ਼ਬਰ ਦਿੱਲੀ ਕਾਨਵੈਂਟ ਸਕੂਲ ਵਿਖੇ ਪੰਜਾਬੀ ਦਿਵਸ ਮਨਾਇਆ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਪੰਜਾਬੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।