08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਦਿੱਲੀ ਕਾਨਵੈਂਟ ਸਕੂਲ ਵਿਖੇ ਪੰਜਾਬੀ ਦਿਵਸ ਮਨਾਇਆ <br/>

ਅਜੀਤ ਡੈਸਕ 24-09-2025
ਫ਼ਤਿਹਗੜ੍ਹ ਪੰਜਤੂਰ, 23 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਦਿੱਲੀ ਕਾਨਵੈਂਟ ਸਕੂਲ ਦੀ ਮੈਨੇਜਮੈਂਟ ਸਕੂਲ 'ਚ ਮਾਂ ਬੋਲੀ ਪੰਜਾਬੀ ਸਭਿਆਚਾਰ ਦੇ ਨਾਲ ਜੁੜੇ ਹੋਏ ਹਰ ਦਿਨਾਂ ਨੂੰ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਮੈਡਮ ਨਮਰਤਾ ਭੱਲਾ ਦੀ ਅਗਵਾਈ ਹੇਠ ਪੰਜਾਬੀ ਮਾਂ ਬੋਲੀ ਦਿਵਸ 'ਤੇ ਸਾਰੇ ਹੀ ਵਿਦਿਆਰਥੀ ਅਤੇ ਅਧਿਆਪਕ ਪੰਜਾਬੀ ਪਹਿਰਾਵੇ ਦੇ ਵਿਚ ਸਕੂਲ ਆਏ ਅਤੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਅੱਜ ਦੇ ਦਿਨ ਸਾਰੇ ਹੀ ਸਕੂਲ ਦੇ ਵਿਚ ਪੰਜਾਬੀ ਭਾਸ਼ਾ ਦੇ ਵਿਚ ਗੱਲਬਾਤ ਕੀਤੀ ਗਈ ਅਤੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਸ ਵਿਚ ਪੰਜਾਬੀ ਲਿਪੀ ਲਿਖਣ ਮੁਕਾਬਲੇ ਅਤੇ ਬਲੈਕ ਬੋਰਡ ਸਜਾਵਟ ਪ੍ਰਤੀਯੋਗਤਾ ਕਰਵਾਈ ਗਈ | ਇਸ ਦੌਰਾਨ ਵਿਦਿਆਰਥੀਆਂ ਵਲੋਂ ਮਾਂ ਬੋਲੀ ਦਿਵਸ 'ਤੇ ਪੰਜਾਬੀ ਮਾਂ ਬੋਲੀ ਦੇ ਮਹੱਤਵ ਅਤੇ ਪੰਜਾਬੀ ਭਾਸ਼ਾ ਦੇ ਇਤਿਹਾਸ 'ਤੇ ਭਾਸ਼ਣ ਦਿੱਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਅਤੇ ਪਿ੍ੰਸੀਪਲ ਮੈਡਮ ਨਮਰਤਾ ਭੱਲਾ ਵਲੋਂ ਸਾਰੇ ਹੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਪੰਜਾਬੀ ਮਾਂ ਬੋਲੀ 'ਤੇ ਮਾਣ ਮਹਿਸੂਸ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਪੰਜਾਬੀ ਭਾਸ਼ਾ ਦੇ ਨਾਲ ਜੁੜਨ ਤੇ ਪੰਜਾਬੀ ਭਾਸ਼ਾ ਦੇ ਨਾਲ ਬਣੇ ਰਹਿਣ ਦੇ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੀਂਦੜਾ ਵਿਚ ਮਨਾਇਆ ਵਿਸ਼ਵ ਪੰਜਾਬੀ ਦਿਵਸ <br/> ਅਗਲੀ ਖ਼ਬਰ ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।