09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

ਅਜੀਤ ਡੈਸਕ 24-09-2025
ਕਿਸ਼ਨਪੁਰਾ ਕਲਾਂ, 23 ਸਤੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਲੀਲ੍ਹਾਂ ਵਿਖੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਸਵੇਰ ਦੀ ਸਭਾ ਸਮੇਂ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀ ਵਰਗ ਨੂੰ ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਸੱਭਿਆਚਾਰਕ ਰੰਗ, ਬਾਣੀ ਵਿਚ ਵਿਸ਼ੇਸ਼ਤਾ, ਗੁਰੂ ਸਾਹਿਬਾਨਾਂ ਦੇ ਮੁੱਖੋਂ ਨਿਕਲੀ, ਕਵੀਆਂ ਅਤੇ ਲੇਖਕਾਂ ਦੀ ਸਾਹਿਤ ਨੂੰ ਦੇਣ ਬਾਰੇ ਪੰਜਾਬੀ ਵਿਭਾਗ ਦੇ ਮੁਖੀ ਨਵਜੀਤ ਸਿੰਘ ਨੇ ਬਹੁਤ ਹੀ ਵਿਸਥਾਰ ਨਾਲ ਦੱਸਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਪੰਜਾਬੀਅਤ ਦੀ ਝਲਕ ਪੇਸ਼ ਕਰਦੀ ਕਵਿਤਾ ਦੀ ਸਾਂਝ ਦੇ ਨਾਲ ਪੰਜਾਬੀ ਦਿਵਸ ਦੀ ਸਮੁੱਚੇ ਪੰਜਾਬੀਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਮਾਂ ਦੀ ਕੁੱਖ ਵਿੱਚੋਂ ਸਿੱਖੀ ਬੋਲੀ ਨੂੰ ਦੁਨੀਆ ਦੇ ਹਰ ਕੋਨੇ ਤੱਕ ਪਹੁੰਚਾਉਣ ਲਈ ਪ੍ਰੇਰਨਾ ਦਿੱਤੀ | ਉਨ੍ਹਾਂ ਕਿਹਾ ਕਿ ਉਹ ਕੌਮ ਕਦੇ ਵੀ ਤਰੱਕੀ ਨਹੀਂ ਕਰਦੀ ਜੋ ਆਪਣੀ ਬੋਲੀ ਨੂੰ ਭੁੱਲ ਜਾਂਦੀ ਹੈ | ਸਾਡੀ ਪੰਜਾਬੀਆਂ ਦੀ ਵੱਡੀ ਵਿਸ਼ੇਸ਼ਤਾ ਹੈ ਕਿ ਅਸੀਂ ਜਿੱਥੇ ਵੀ ਜਾਂਦੇ ਹਾਂ ਮਾਤ-ਭਾਸ਼ਾ ਨੂੰ ਨਾਲ ਲੈ ਕੇ ਜਾਂਦੇ ਹਾਂ | ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਪਰਿਵਾਰਾਂ ਵਿਚੋਂ ਇਸ ਦੀ ਸਾਂਝ ਨੂੰ ਕਦੇ ਵੀ ਖਤਮ ਨਾ ਹੋਣ ਦਿੱਤਾ ਜਾਵੇ ਤਾਂ ਹੀ ਅਸੀਂ ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਸੱਭਿਆਚਾਰ ਵਿਚ ਜਿਉਂਦਾ ਵੇਖ ਸਕਾਂਗੇ | ਇਸ ਮੌਕੇ ਸਕੂਲ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਮਾਪਿਆਂ ਤੇ ਬੱਚਿਆਂ ਨੂੰ ਮਾਂ ਬੋਲੀ ਦੀਆਂ ਜੜਾਂ ਮਜ਼ਬੂਤ ਕਰਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਪੰਜਾਬ ਸਰਕਾਰ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ ਸਤਿਕਾਰ ਦੇਵੇ- ਡਾ. ਭੁੱਲਰ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੀਂਦੜਾ ਵਿਚ ਮਨਾਇਆ ਵਿਸ਼ਵ ਪੰਜਾਬੀ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।