09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪੰਜਾਬ ਸਰਕਾਰ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ ਸਤਿਕਾਰ ਦੇਵੇ- ਡਾ. ਭੁੱਲਰ <br/>

ਅਜੀਤ ਡੈਸਕ 24-09-2025
ਕਿਸ਼ਨਪੁਰਾ ਕਲਾਂ, 23 ਸਤੰਬਰ (ਅਮੋਲਕ ਸਿੰਘ ਕਲਸੀ)-ਪਿਛਲੇ ਲੰਬੇ ਸਮੇਂ ਤੋਂ ਸਿੱਖਿਆ ਦੇ ਖੇਤਰ ਨਾਲ ਜੁੜੇ ਅਤੇ ਵੱਖ-ਵੱਖ ਸਿੱਖਿਆ ਸੰਸਥਾਨਾਂ ਦੇ ਸੰਚਾਲਕ ਡਾ. ਗੁਰਨਾਮ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬੀ ਬੋਲੀ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਸਰਕਾਰ ਸੁਹਿਰਦ ਉਪਰਾਲੇ ਕਰੇ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਪੂਰੇ ਪੰਜਾਬ ਵਿਚ ਐਸੋਸੀਏਸ਼ਨ ਆਫ ਪ੍ਰਾਈਵੇਟ ਸਕੂਲ ਦੇ ਸੱਦੇ 'ਤੇ ਸਮੂਹ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਵਲੋਂ ਆਪਣੇ ਪੱਧਰ 'ਤੇ ਬੱਚਿਆਂ ਨੂੰ ਆਪਣੀ ਮਾਂ ਬੋਲੀ ਪ੍ਰਤੀ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਇਸੇ ਤਰ੍ਹਾਂ ਪੰਜਾਬ ਸਰਕਾਰ ਵਲੋਂ ਵੀ ਸੁਹਿਰਦ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਉਹ ਕਿਸੇ ਭਾਸ਼ਾ ਜਾਂ ਬੋਲੀ ਦੇ ਉਲਟ ਨਹੀਂ ਹਨ ਪਰ ਪੰਜਾਬੀ ਮਾਂ ਬੋਲੀ ਨੂੰ ਪੰਜਾਬ ਵਿਚ ਬਣਦਾ ਮਾਣ ਸਤਿਕਾਰ ਮਿਲਣਾ ਚਾਹੀਦਾ ਹੈ | ਡਾ. ਗੁਰਨਾਮ ਸਿੰਘ ਭੁੱਲਰ ਨੇ ਕਿਹਾ ਸਰਕਾਰ ਦੇ ਮਾਲ ਵਿਭਾਗ, ਪੁਲਿਸ ਅਤੇ ਹੋਰ ਮਹਿਕਮਿਆਂ ਵਿਚ ਵਰਤੀ ਜਾਂਦੀ ਭਾਸ਼ਾ ਦੇ ਬਹੁਤੇ ਸ਼ਬਦ ਆਮ ਲੋਕਾਂ ਦੀ ਸਮਝ ਹੀ ਨਹੀਂ ਪੈਂਦੇ |

ਪਿਛਲੀ ਖ਼ਬਰ ਮਾਤਾ ਬਲਵੰਤ ਕੌਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।