23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਅੰਤਰਰਾਸ਼ਟਰੀ ਪੰਜਾਬੀ ਬੋਲੀ ਉਲੰਪੀਅਡ ਲਈ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਕਰਵਾਈ ਜਾਵੇ-ਡਿਪਟੀ ਡੀ.ਈ.ਓ.

ਅਜੀਤ ਡੈਸਕ 17-10-2025
ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਗੁਰਦਿਆਲ ਸਿੰਘ ਮਠਾੜੂ ਨੇ ਦੱਸਿਆ ਕਿ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ 2025 ਮਿਤੀ : 5 ਦਸੰਬਰ 2025 ਨੂੰ ਕਰਵਾਇਆ ਜਾ ਰਿਹਾ ਹੈ | ਇਸ ਦਾ ਨਿਰੋਲ ਮਕਸਦ ਵੱਧ ਤੋਂ ਵੱਧ ਬੱਚਿਆਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਬਾਰੇ ਜਾਣਕਾਰੀ ਦੇਣਾ ਹੈ | ਉਨ੍ਹਾਂ ਸਰਕਾਰੀ ਪ੍ਰਾਈਵੇਟ ਅਤੇ ਏਡਿਡ ਸਕੂਲ ਮੁਖੀਆਂ ਨੂੰ ਵੱਧ ਤੋਂ ਵੱਧ ਬੱਚਿਆਂ ਦੀ ਇਸ ਓਲੰਪੀਅਡ ਵਿਚ ਰਜਿਸਟਰੇਸ਼ਨ ਕਰਵਾਉਣ ਦੇ ਮਕਸਦ ਨਾਲ ਵੱਖ-ਵੱਖ ਸਕੂਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ, ਭਾਈ ਰੂਪ ਚੰਦ ਪਬਲਿਕ ਸਕੂਲ, ਗੁਰੂ ਅਮਰਦਾਸ ਪਬਲਿਕ ਸਕੂਲ ਸਮਾਧ ਭਾਈ, ਸਰਕਾਰੀ ਮਿਡਲ ਸਕੂਲ ਗੁਲਾਬ ਸਿੰਘ ਵਾਲਾ, ਸਰਕਾਰੀ ਹਾਈ ਸਕੂਲ ਕੋਟਲਾ ਰਾਏ ਕਾ ਅਤੇ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਡਾਲਾ ਦੌਰਾ ਕੀਤਾ | ਇਸ ਮੁਕਾਬਲੇ ਵਿਚ ਵੱਧ ਤੋਂ ਵੱਧ ਬੱਚੇ ਰਜਿਸਟਰ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ | ਜੇਤੂ ਵਿਦਿਆਰਥੀਆਂ ਨੂੰ ਵੱਡੀ ਕੈਸ਼ ਇਨਾਮ ਰਾਸ਼ੀ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਿੱਤੀ ਜਾਵੇਗੀ | ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਦੀ ਰਜਿਸਟਰੇਸ਼ਨ ਕਰਨ ਦੀ ਆਖ਼ਰੀ ਮਿਤੀ : 31 ਅਕਤੂਬਰ 2025 ਹੈ | ਇਸ ਮੌਕੇ ਬੀ.ਆਰ.ਸੀ. ਕੁਲਵਿੰਦਰ ਸਿੰਘ ਖ਼ਾਲਸਾ, ਜ਼ਿਲ੍ਹਾ ਗਾਈਡੈਂਸ ਕੋਆਰਡੀਨੇਟਰ ਰਿਸ਼ੀ ਮਨਚੰਦਾ ਨਾਲ ਸਨ |
ਪਿਛਲੀ ਖ਼ਬਰ ਨੱਥੂਵਾਲਾ ਗਰਬੀ ਵਿਖੇ ਕਬਾੜੀਏ ਦੀ ਦੁਕਾਨ ਨੂੰ ਲੱਗੀ ਅੱਗ <br/> ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ 30 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।