23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਭਿੰਡਰ ਕਲਾਂ ਦੀ ਅਨਾਜ ਮੰਡੀ 'ਚ ਝੋਨੇ ਦੀ ਖ਼ਰੀਦ ਦੀ ਸ਼ੁਰੂ

ਅਜੀਤ ਡੈਸਕ 17-10-2025
ਕਿਸ਼ਨਪੁਰਾ ਕਲਾਂ, 16 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਭਿੰਡਰ ਕਲਾਂ ਦੀ ਅਨਾਜ ਮੰਡੀ 'ਚ ਅੱਜ ਝੋਨੇ ਦੀ ਖ਼ਰੀਦ ਦੀ ਸ਼ੁਰੂ ਹੋ ਗਈ ਹੈ | ਮੰਡੀ 'ਚ ਖ਼ਰੀਦ ਪ੍ਰਕਿਰਿਆ ਦਾ ਉਦਘਾਟਨ ਪਿੰਡ ਭਿੰਡਰ ਕਲਾਂ ਦੇ ਸਰਪੰਚ ਹਰਿੰਦਰ ਸਿੰਘ ਸਰਾਂ ਵਲੋਂ ਕੀਤਾ ਗਿਆ | ਉਨ੍ਹਾਂ ਨੇ ਖ਼ਰੀਦ ਦੀ ਸ਼ੁਰੂਆਤ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚੇਅਰਮੈਨ ਮਾਰਕੀਟ ਕਮੇਟੀ ਧਰਮਕੋਟ ਗੁਰਤਾਰ ਸਿੰਘ ਸੰਧੂ ਤੇ ਸਕੱਤਰ ਸੁਖਚੈਨ ਸਿੰਘ ਰੌਂਤਾ ਦੀ ਅਗਵਾਈ ਹੇਠ ਮੰਡੀਆਂ ਵਿਚ ਢੁਕਵੇਂ ਤੇ ਮਜ਼ਬੂਤ ਪ੍ਰਬੰਧ ਕੀਤੇ ਗਏ ਹਨ, ਜਿਸ ਨਾਲ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਸਰਪੰਚ ਨੇ ਦੱਸਿਆ ਕਿ ਮੰਡੀ 'ਚ ਆਈਆਂ ਫ਼ਸਲਾਂ ਦੀ ਚੋਣ, ਤੋਲ ਅਤੇ ਭੁਗਤਾਨ ਦੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾਵੇਗਾ | ਮਾਰਕੀਟ ਕਮੇਟੀ, ਆੜ੍ਹਤੀ ਅਤੇ ਸਰਕਾਰੀ ਅਧਿਕਾਰੀ ਮਿਲ ਕੇ ਇਹ ਯਕੀਨੀ ਬਣਾਉਣਗੇ ਕਿ ਕਿਸਾਨਾਂ ਨੂੰ ਉਚਿੱਤ ਮੁੱਲ ਮਿਲੇ ਅਤੇ ਕਿਸੇ ਵੀ ਕਿਸਮ ਦੀ ਦੇਰੀ ਜਾਂ ਰੁਕਾਵਟ ਨਾ ਆਵੇ | ਸਰਪੰਚ ਹਰਿੰਦਰ ਸਿੰਘ ਸਰਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੀ ਝੋਨੇ ਦੀ ਫ਼ਸਲ ਨੂੰ ਢੁਕਵੀਂ ਤਰ੍ਹਾਂ ਸੁੱਕਾ ਕੇ ਮੰਡੀ ਵਿਚ ਲੈ ਕੇ ਆਉਣ | ਉਨ੍ਹਾਂ ਕਿਹਾ ਕਿ ਨਮੀ ਵੱਧ ਹੋਣ ਦੀ ਸਥਿਤੀ ਵਿਚ ਝੋਨਾ ਖ਼ਰੀਦਣ ਯੋਗ ਨਹੀਂ ਰਹਿੰਦਾ, ਜਿਸ ਕਾਰਨ ਕਿਸਾਨਾਂ ਨੂੰ ਰੁਕਾਵਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਲਈ ਉਨ੍ਹਾਂ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਕਿ ਫ਼ਸਲ ਨੂੰ ਮਿਆਰੀ ਤੌਰ ਤੇ ਤਿਆਰ ਕਰਕੇ ਹੀ ਮੰਡੀ ਵਿਚ ਲਿਆਉਣ | ਮੰਡੀ ਵਿਚ ਹਾਜ਼ਰ ਕਿਸਾਨਾਂ ਨੇ ਵੀ ਸਰਕਾਰ ਅਤੇ ਮੰਡੀ ਪ੍ਰਬੰਧਕਾਂ ਵਲੋਂ ਕੀਤੇ ਗਏ ਪ੍ਰਬੰਧਾਂ 'ਤੇ ਸੰਤੋਸ਼ ਜ਼ਾਹਿਰ ਕੀਤਾ | ਇਸ ਮੌਕੇ ਕੈਪਟਨ ਪ੍ਰਤਾਪ ਸਿੰਘ ਨੇ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਮੰਡੀ ਦਾ ਕੰਮ ਕਾਫੀ ਮਜ਼ਬੂਤ ਤੇ ਚੁਸਤ ਦਰੁਸਤ ਦਿਖਾਈ ਦੇ ਰਿਹਾ ਹੈ | ਭਿੰਡਰ ਕਲਾਂ ਦੀ ਮੰਡੀ ਵਿਚ ਝੋਨੇ ਦੀ ਖ਼ਰੀਦ ਦੇ ਆਰੰਭ ਨਾਲ ਹੀ ਕਿਸਾਨੀ ਵਰਗ ਵਿਚ ਇਕ ਨਵਾਂ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਮੰਡੀ ਦੀ ਸੰਵਿਧਾਨਕ ਵਰਤੋਂ ਅਤੇ ਪ੍ਰਸ਼ਾਸਕੀ ਚੁਸਤੀ ਇਹ ਦਰਸਾਉਂਦੀ ਹੈ ਕਿ ਸਰਕਾਰ ਵਲੋਂ ਕਿਸਾਨਾਂ ਦੇ ਹਿਤਾਂ ਲਈ ਗੰਭੀਰ ਕੋਸ਼ਿਸ਼ਾਂ ਜਾਰੀ ਹਨ | ਇਸ ਮੌਕੇ ਹਰਮਿੰਦਰ ਸਿੰਘ ਸ਼ਿੰਦਾ, ਕੈਪਟਨ ਪ੍ਰਤਾਪ ਸਿੰਘ, ਕਲੱਬ ਪ੍ਰਧਾਨ ਜਸਵਿੰਦਰ ਸਿੰਘ, ਤੀਰਥ ਸਿੰਘ ਮਾਨ ਇੰਸ: ਪਨਗਰੇਨ ਆਲਮਜੀਤ ਸਿੰਘ ਇੰਸ: ਮਾਰਕਫੈੱਡ, ਅਮਨਦੀਪ ਸਿੰਘ ਮਾਰਕੀਟ ਕਮੇਟੀ ਰਜਿੰਦਰ ਕੁਮਾਰ ਪਿੰਟੂ ਤੋਂ ਇਲਾਵਾ ਹੋਰ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਸਟੇਟ ਬੈਂਕ ਆਫ਼ ਇੰਡੀਆ ਬਾਘਾ ਪੁਰਾਣਾ ਸ਼ਾਖਾ 'ਚ ਪਾਸਬੁੱਕ ਪਿ੍ੰਟਰ ਖ਼ਰਾਬ, ਲੋਕ ਚਾਰ ਦਿਨਾਂ ਤੋਂ ਪ੍ਰੇਸ਼ਾਨ <br/> ਅਗਲੀ ਖ਼ਬਰ ਨੱਥੂਵਾਲਾ ਗਰਬੀ ਵਿਖੇ ਕਬਾੜੀਏ ਦੀ ਦੁਕਾਨ ਨੂੰ ਲੱਗੀ ਅੱਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।