23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਵਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ <br/>

ਅਜੀਤ ਡੈਸਕ 17-10-2025
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਦੇ ਦੂਸਰੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਦੋ ਰੋਜ਼ਾ ਦੌਰਾ ਕਰਵਾਇਆ ਗਿਆ | ਵਿਦਿਆਰਥੀਆਂ ਨੇ ਸਾਇੰਸ ਸਿਟੀ ਵਿਚ ਸਾਇੰਸ ਦੀਆਂ ਕਈ ਕਾਢਾਂ ਨੂੰ ਏਨੇ ਨੇੜੇ ਤੋਂ ਦੇਖਿਆ | ਸਾਇੰਸ ਦੇ ਖੇਤਰ ਵਿਚ ਨਵੀਆਂ ਤਕਨੀਕਾਂ ਦੀ ਇਜ਼ਾਦ, ਡਾਇਨਾਸੌਰ ਪ੍ਰਜਾਤੀ ਦੀਆਂ ਵੱਖ-ਵੱਖ ਨਸਲਾਂ, ਡੋਮ ਥਿਏਟਰ ਦੀ ਕਾਰਗੁਜ਼ਾਰੀ ਆਦਿ ਸਬੰਧੀ ਹਰ ਪੱਖ ਤੋਂ ਵਿਦਿਆਰਥੀਆਂ ਨੇ ਬੜੀ ਦਿਲਚਸਪੀ ਨਾਲ ਗਿਆਨ ਹਾਸਲ ਕੀਤਾ | ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਦੱਸਿਆ ਕਿ ਇਸ ਸੰਸਥਾ ਵਲੋਂ ਹਰ ਸਾਲ ਅਜਿਹੇ ਵਿੱਦਿਅਕ ਟੂਰ ਲਗਾਏ ਜਾਂਦੇ ਹਨ ਜਿਸ ਨਾਲ ਵਿਦਿਆਰਥੀ ਮਨੋਰੰਜਨ ਕਰਦੇ ਹੋਏ ਹੀ ਸਿੱਖਿਆ ਗ੍ਰਹਿਣ ਕਰ ਲੈਂਦੇ ਹਨ | ਉਨ੍ਹਾਂ ਕਿਹਾ ਕਿ ਅਜਿਹੀ ਪ੍ਰੈਕਟੀਕਲ ਸਿੱਖਿਆ ਸਾਰੀ ਉਮਰ ਵਿਦਿਆਰਥੀਆਂ ਦੇ ਨਾਲ ਰਹਿੰਦੀ ਹੈ ਅਤੇ ਅਜਿਹੇ ਟੂਰਾਂ ਤੋਂ ਵਿਦਿਆਰਥੀਆਂ ਨੂੰ ਆਲੇ–ਦੁਆਲੇ ਸਬੰਧੀ ਹੋਰ ਵੀ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ | ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਗੁਰਮੀਤ ਸਿੰਘ ਸਰਪੰਚ ਵਿੱਤ ਸਕੱਤਰ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਸਦਕਾ ਅਜਿਹੇ ਵਿੱਦਿਅਕ ਟੂਰ ਉਲੀਕੇ ਜਾਂਦੇ ਹਨ |

ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਤਿੰਨ ਵਿਦਿਆਰਥੀ ਵੱਖ-ਵੱਖ ਖੇਡਾਂ 'ਚ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਚੁਣੇ ਗਏ <br/... ਅਗਲੀ ਖ਼ਬਰ ਡਾ. ਦੀਪਕ ਸ਼ਰਮਾ ਤੇ ਕਿਰਨ ਸ਼ਰਮਾ ਐਪਰੀਸੀਏਸ਼ਨ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।