ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਸਟੇਟ ਲੈਵਲ ਦੀਆਂ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੱਲਾਂ ਮਾਰੀਆਂ | ਸਟੇਟ ਲੈਵਲ ਦੇ ਤੀਰ ਅੰਦਾਜ਼ੀ ਮੁਕਾਬਲਿਆਂ ਵਿਚ ਵੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸਕੂਲ ਦਾ ਅੱਠਵੀਂ ਜਮਾਤ ਦਾ ਵਿਦਿਆਰਥੀ ਅਰਸ਼ਦੀਪ ਸਿੰਘ ਨੈਸ਼ਨਲ ਲੈਵਲ ਦੇ ਤੀਰ ਅੰਦਾਜ਼ੀ ਮੁਕਾਬਲਿਆਂ ਲਈ ਚੁਣਿਆ ਗਿਆ | ਤਾਈਕਵਾਡੋ ਅਤੇ ਕਰਾਟੇ ਦੇ ਸਟੇਟ ਲੈਵਲ ਦੇ ਮੁਕਾਬਲਿਆਂ ਵਿਚ ਵਿਦਿਆਰਥਣ ਅਨੁਕਿ੍ਤੀ ਨੇ ਸੋਨ ਮੈਡਲ ਹਾਸਲ ਕੀਤਾ ਅਤੇ ਨੈਸ਼ਨਲ ਲੈਵਲ ਦੇ ਮੁਕਾਬਲਿਆਂ ਲਈ ਚੁਣੀ ਗਈ | ਪੰਜਾਬ ਰੋਲ ਬਾਲ ਐਸੋਸੀਏਸ਼ਨ ਵਲੋਂ ਕਰਵਾਏ ਗਏ ਸਟੇਟ ਪੱਧਰ ਦੇ ਰੋਲਰ ਸਕੇਟਿੰਗ ਮੁਕਾਬਲਿਆਂ ਵਿਚ ਖ਼ੁਸ਼ੀ ਨੇ 14 ਸਾਲ ਉਮਰ ਵਰਗ ਅਧੀਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਇਹ ਵਿਦਿਆਰਥਣ ਵੀ ਨੈਸ਼ਨਲ ਪੱਧਰ ਦੇ ਰੋਲਰ ਸਕੇਟਿੰਗ ਮੁਕਾਬਲਿਆਂ ਵਿਚ ਚੁਣੀ ਗਈ | ਸਕੂਲ ਪਹੁੰਚਣ 'ਤੇ ਤਿੰਨੋਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ | ਸਕੂਲ ਦੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਮੈਡਮ ਹਰਪ੍ਰੀਤ ਕੌਰ ਸਹਿਗਲ, ਮੈਡਮ ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਪਿ੍ੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਨੇ ਤਿੰਨੋਂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ |