23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰਦੁਆਰਾ ਮੱਲੋ ਸ਼ਹੀਦ ਤੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਹਿੰਮਤਪੁਰਾ 'ਚ ਅੱਜ ਤੇ ਭਾਗੀਕੇ 'ਚ ਭਲਕੇ <br/>

ਅਜੀਤ ਡੈਸਕ 17-10-2025
ਨਿਹਾਲ ਸਿੰਘ ਵਾਲਾ, 16 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮਹਾਨ ਮੀਰੀ ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਮੱਲੋ ਸ਼ਹੀਦ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅੱਜ 17 ਅਕਤੂਬਰ ਸ਼ੁੱਕਰਵਾਰ ਨੂੰ ਪਿੰਡ ਹਿੰਮਤਪੁਰਾ ਵਿਖੇ ਨਗਰ ਕੀਰਤਨ ਰਵਾਨਾ ਹੋਵੇਗਾ ਤੇ ਭਲਕੇ 18 ਅਕਤੂਬਰ ਸਨਿੱਚਰਵਾਰ ਨੂੰ ਪਿੰਡ ਭਾਗੀਕੇ ਵਿਖੇ ਰਵਾਨਾ ਹੋਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਮੱਲੋ ਸ਼ਹੀਦ ਦੇ ਮੁੱਖ ਸੇਵਾਦਾਰ ਬਾਬਾ ਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮਹਾਨ ਨਗਰ ਕੀਰਤਨ ਦੀ ਪਰਿਕਰਮਾ ਦੌਰਾਨ ਰਾਗੀ ਸਿੰਘਾਂ ਤੇ ਕਵੀਸ਼ਰੀ ਜਥਿਆਂ ਵਲੋਂ ਸਿੱਖ ਇਤਿਹਾਸ ਬਾਰੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਅਖੰਡ ਪਾਠ ਦੇ ਭੋਗ ਬੰਦੀ ਛੋੜ ਦਿਵਸ ਦੀਵਾਲੀ ਵਾਲੇ ਦਿਨ 21 ਅਕਤੂਬਰ ਮੰਗਲਵਾਰ ਨੂੰ ਸਵੇਰੇ 9 ਵਜੇ ਪਾਏ ਜਾਣਗੇ | ਬਾਬਾ ਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਨੇ ਇਲਾਕੇ ਭਰ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਮਹਾਨ ਨਗਰ ਕੀਰਤਨਾਂ ਦੀ ਪਰਿਕਰਮਾ ਦੌਰਾਨ ਦੋਨੇਂ ਦਿਨ ਅਤੇ ਦੀਵਾਲੀ ਵਾਲੇ ਦਿਨ ਭੋਗ ਉਪਰੰਤ ਕੀਰਤਨ ਦਰਬਾਰ ਦੇ ਸਮਾਗਮਾਂ 'ਚ ਵੱਡੀ ਗਿਣਤੀ ਵਿਚ ਪੁੱਜ ਕੇ ਗੁਰੂ ਜੱਸ ਪ੍ਰਾਪਤ ਕਰਨ |

ਪਿਛਲੀ ਖ਼ਬਰ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਚ ਫੂਡ ਡੇ ਮਨਾਇਆ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਤਿੰਨ ਵਿਦਿਆਰਥੀ ਵੱਖ-ਵੱਖ ਖੇਡਾਂ 'ਚ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਚੁਣੇ ਗਏ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।