ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾਨ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਚ ਭੋਜਨ ਦਿਵਸ ਮਨਾਇਆ ਗਿਆ | ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਮੌਜੂਦ ਸਨ | ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸਿਹਤਮੰਦ ਭੋਜਨ ਖਾਣ ਅਤੇ ਭੋਜਨ ਦੀ ਬਰਬਾਦੀ ਨੂੰ ਰੋਕਣ ਦੀ ਮਹੱਤਤਾ ਸਾਂਝੀ ਕੀਤੀ | ਉਨ੍ਹਾਂ ਨੇ ਸਾਡੀ ਸਿਹਤ ਅਤੇ ਵਿਕਾਸ ਲਈ ਪੌਸ਼ਟਿਕ ਭੋਜਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਬੱਚਿਆਂ ਨੂੰ ਸਿਰਫ਼ ਓਨਾ ਹੀ ਖਾਣਾ ਸਿਖਾਇਆ ਜਿੰਨਾ ਉਹ ਖਾ ਸਕਦੇ ਹਨ ਅਤੇ ਉਨ੍ਹਾਂ ਲੋਕਾਂ ਬਾਰੇ ਸੋਚਣਾ ਸਿਖਾਇਆ ਜਿਨ੍ਹਾਂ ਕੋਲ ਭੋਜਨ ਨਹੀਂ ਹੈ |