ਨਿਹਾਲ ਸਿੰਘ ਵਾਲਾ, 16 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸ੍ਰੀਮਾਨ ਸੰਤ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 47ਵੀਂ ਬਰਸੀ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ (ਮੋਗਾ) 22 ਅਕਤੂਬਰ ਦਿਨ ਬੁੱਧਵਾਰ ਨੂੰ ਇਲਾਕੇ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਮਿਲ ਕੇ ਮਨਾਈ ਜਾ ਰਹੀ | ਇਸ ਬਰਸੀ ਸਮਾਗਮ ਨੂੰ ਸਮਰਪਿਤ ਦਰਬਾਰ ਸੰਤ ਆਸ਼ਰਮ ਲੋਪੋ ਦੇ ਮੌਜੂਦਾ ਗੱਦੀ ਨਸ਼ੀਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਦੀ ਮਰਯਾਦਾ ਅਨੁਸਾਰ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਦਸਵੀਂ ਲੜੀ ਦੇ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਗਿਆਰ੍ਹਵੀਂ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 18 ਅਕਤੂਬਰ ਨੂੰ ਪਾਏ ਜਾਣਗੇ | ਇਸ ਮੌਕੇ ਗੁਰਲੀਨ ਸਿੰਘ, ਗੁਰਚਰਨਪ੍ਰੀਤ ਸਿੰਘ, ਕਰਮਜੀਤ ਸਿੰਘ, ਪਰਮਜੀਤ ਸਿੰਘ, ਕਰਨੀ ਸਿੰਘ ਭੰਡਾਲ, ਨਰਿੰਦਰ ਸਿੰਘ, ਸੰਦੀਪ ਸਿੰਘ ਲਲਤੋ, ਮਨਮੋਹਣ ਸਿੰਘ ਗਿੱਲ, ਗੁਰਪ੍ਰੀਤ ਸਿੰਘ, ਮੇਘ ਰਾਜ, ਰਵੀਇੰਦਰ ਸਿੰਘ ਧਾਲੀਵਾਲ, ਜਗਜੀਤ ਸਿੰਘ ਜੱਗਾ, ਸਤਜੀਤ ਸਿੰਘ, ਪ੍ਰੀਤਮ ਸਿੰਘ ਪਟਵਾਰੀ, ਗੁਰਮੇਲ ਸਿੰਘ, ਜਗਦੇਵ ਸਿੰਘ ਦੋਲੋਂ, ਕਰਤਾਰ ਸਿੰਘ, ਹਰਭਜਨ ਸਿੰਘ, ਪਰਮਿੰਦਰ ਸਿੰਘ ਜੌਹਲ, ਜੁਗਿੰਦਰ ਸਿੰਘ ਬੈਂਸ, ਮਨਜੀਤ ਸਿੰਘ, ਹਾਕਮ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ, ਗੁਰਨਾਮ ਸਿੰਘ, ਨਛੱਤਰ ਸਿੰਘ, ਸੁਰਜੀਤ ਸਿੰਘ, ਮਲਕੀਤ ਸਿੰਘ, ਗੁਰਨਾਮ ਸਿੰਘ, ਸੰਤ ਆਸ਼ਰਮ ਵੁਲਵਰਹੈਾਪਟਨ (ਇੰਗਲੈਂਡ) ਦੀਆਂ ਸਮੂਹ ਸੰਗਤਾਂ, ਗਾਲਿਬ ਕਲਾਂ ਅਤੇ ਬੁੱਟਰ ਨਗਰਾਂ ਦੀਆਂ ਸੰਗਤਾਂ ਅਖੰਡ ਪਾਠਾਂ ਦੀਆਂ ਲੜੀਆਂ 'ਚ ਸੇਵਾਵਾਂ ਨਿਭਾਈਆਂ |