ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਉੱਘੀ ਕਾਰੋਬਾਰੀ ਤੇ ਸਮਾਜ ਸੇਵੀ ਭਾਵਨਾ ਬਾਂਸਲ ਨੂੰ ਰੈੱਡ ਕਰਾਸ ਸੁਸਾਇਟੀ ਪੰਜਾਬ ਦੇ ਪ੍ਰਧਾਨ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਾ ਵਿਚ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਸਨਮਾਨਿਤ ਕੀਤਾ | ਇਸ ਮੌਕੇ ਭਾਵਨਾ ਬਾਂਸਲ ਨੇ ਰਾਜਪਾਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਬਿਹਤਰ ਕੰਮ ਕਰਨ ਲਈ ਨਵੀਂ ਊਰਜਾ ਦੇਵੇਗਾ | ਭਾਵਨਾ ਬਾਂਸਲ ਡਾ. ਰਜਤ ਬਾਂਸਲ ਦੀ ਪਤਨੀ ਹੈ, ਜੋ ਕਿ ਬਜਾਜ ਦੋਪਹੀਆ ਵਾਹਨ ਡੀਲਰ ਹਨ | ਉਹ ਆਪਣੇ ਪਤੀ ਨਾਲ ਮਿਲ ਕੇ ਕਾਰੋਬਾਰ ਦਾ ਪ੍ਰਬੰਧਨ ਕਰਦੀ ਹੈ ਅਤੇ ਸਮਾਜਿਕ ਕਾਰਜਾਂ ਵਿਚ ਸਰਗਰਮੀ ਨਾਲ ਸ਼ਾਮਿਲ ਹੈ | ਸਮਾਜ ਸੇਵੀ ਭਾਵਨਾ ਬਾਂਸਲ ਨੂੰ ਇਹ ਸਨਮਾਨ ਰੈੱਡ ਕਰਾਸ ਪੰਜਾਬ ਦੀ ਸਾਲਾਨਾ ਆਮ ਮੀਟਿੰਗ ਵਿਚ ਦਿੱਤਾ ਗਿਆ, ਜੋ ਕਿ ਚੰਡੀਗੜ੍ਹ ਦੇ ਪੰਜਾਬ ਰਾਜ ਭਵਨ ਵਿਖੇ ਹੋਈ | ਮੀਟਿੰਗ ਵਿਚ ਪੰਜਾਬ ਰੈੱਡ ਕਰਾਸ ਦੀਆਂ ਸਾਲਾਨਾ ਗਤੀਵਿਧੀਆਂ, ਸਮਾਜਿਕ ਸੇਵਾਵਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਚਰਚਾ ਕੀਤੀ ਗਈ | ਇਸ ਮੌਕੇ ਰੈੱਡ ਕਰਾਸ ਦੇ ਸੂਬਾ ਸਕੱਤਰ ਸ਼ਿਵ ਦੁਲਾਰ ਢਿੱਲੋਂ, ਹਤਿੰਦਰ ਕੌਰ ਸੂਬਾ ਮੀਤ ਪ੍ਰਧਾਨ ਵੀ ਮੌਜੂਦ ਸਨ |